01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸੁਖਦੇਵ ਸਿੰਘ ਮਨੀ ਸ਼ੋ੍ਰਮਣੀ ਅਕਾਲੀ ਦਲ ਸਰਕਲ ਬਰਨਾਲਾ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 11-04-2026
ਬਰਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਅਤੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਵਲੋਂ ਹਲਕਾ ਬਰਨਾਲਾ ਦੇ ਮਿਹਨਤੀ ਆਗੂ ਸੁਖਦੇਵ ਸਿੰਘ ਮਨੀ ਨੂੰ ਸਰਕਲ ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸੰਬੋਧਨ ਕਰਦਿਆਂ ਸ: ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਲੋਂ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਅੱਗੇ ਲਿਆਂਦਾ ਜਾ ਰਿਹਾ ਹੈ ਤਾਂ ਜੋ ਉਹ ਹੋਰ ਜ਼ਿਆਦਾ ਹੌਸਲੇ ਨਾਲ ਕੰਮ ਕਰਦੇ ਹੋਏ ਪਾਰਟੀ ਦੀ ਜਿੱਤ ਯਕੀਨੀ ਬਣਾ ਸਕਣ | ਸੁਖਦੇਵ ਸਿੰਘ ਮਨੀ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ੰੁਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ, ਸੀਨੀਅਰ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ, ਕੁਲਦੀਪ ਸਿੰਘ ਗਿੱਲ, ਗੁਰਜੀਤ ਸਿੰਘ ਜੀਤੂ ਸੰਘੇੜਾ, ਜਸਵੀਰ ਸਿੰਘ ਲੀਲਾ, ਸਤਵੰਤ ਸਿੰਘ, ਕਰਮਜੀਤ ਸਿੰਘ, ਐਡਵੋਕੇਟ ਕਿਰਤਪਾਲ ਸਿੰਘ, ਗੁਲਾਬ ਸਿੰਘ ਸੰਘੇੜਾ, ਮੁਖਤਿਆਰ ਸਿੰਘ, ਨੇਕ ਸਿੰਘ ਸੰਘੇੜਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬਰਜਿੰਦਰ ਸਿੰਘ ਬਰਾੜ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ-ਕੜਿਆਲ <br/> ਅਗਲੀ ਖ਼ਬਰ ਪਿੰਡ ਉਗੋਕੇ ਦੇ ਜੰਮਪਲ ਹਰਜੀਤ ਸਿੰਘ ਭੰਦੋਲ ਨੇ ਕਾਨੂੰਨ ਵਿਸ਼ੇ ਵਿਚ ਪੀ.ਐੱਚ.ਡੀ. ਦੀ ਡਿਗਰੀ ਹਾਸਿਲ ਕਰ ਕੇ ਜ਼ਿਲ੍ਹੇ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।