18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਫ਼ਸਲ ਦੀ ਕਟਾਈ ਦੇ ਸੀਜ਼ਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ

ਅਜੀਤ ਡੈਸਕ 14-04-2026
ਮਲੇਰਕੋਟਲਾ, 13 ਅਪ੍ਰੈਲ (ਥਿੰਦ, ਸਰੌਦ, ਜੈਨ) - ਵਧੀਕ ਨਿਗਰਾਨ, ਵੰਡ-ਮੰਡਲ ਇੰਜੀ ਹਰਵਿੰਦਰ ਸਿੰਘ ਧੀਮਾਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸਮੇਂ ਕਣਕ ਦੀ ਫ਼ਸਲ ਵਾਢੀ ਲਈ ਤਿਆਰ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਕਟਾਈ ਦਾ ਕੰਮ ਤੇਜ਼ੀ ਨਾਲ ਮੁਕੰਮਲ ਹੋਣ ਦੀ ਸੰਭਾਵਨਾ ਹੈ | ਇਸ ਦੌਰਾਨ ਉਨ੍ਹਾਂ ਨੇ ਸਮੂਹ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਬਿਜਲੀ ਸਬੰਧੀ ਸੁਰੱਖਿਆ ਨਿਯਮਾਂ ਦੀ ਪਾਲਨਾ ਕਰਦੇ ਹੋਏ ਆਪਣੀ ਫ਼ਸਲ ਅਤੇ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਈ ਜਾਵੇ | ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਖੇਤਾਂ ਵਿੱਚ ਜਾਂ ਉਨ੍ਹਾਂ ਦੇ ਨੇੜੇ ਬਿਜਲੀ ਟਰਾਂਸਫ਼ਾਰਮਰ ਜਾਂ ਕੰਟਰੋਲ ਸਵਿੱਚ ਲੱਗੇ ਹੋਏ ਹਨ, ਉਨ੍ਹਾਂ ਦੇ ਆਲੇ-ਦੁਆਲੇ 2-3 ਮਰਲੇ ਜਗ੍ਹਾ ਕਣਕ ਕੱਟ ਕੇ ਖ਼ਾਲੀ ਛੱਡੀ ਜਾਵੇ ਅਤੇ ਉਸ ਜਗ੍ਹਾ ਨੂੰ ਨਮੀ ਵਾਲਾ ਰੱਖਿਆ ਜਾਵੇ ਤਾਂ ਜੋ ਅੱਗ ਲੱਗਣ ਦੀ ਸੰਭਾਵਨਾ ਨੂੰ ਘਟਾਇਆ ਜਾ ਸਕੇ | ਉਨ੍ਹਾਂ ਨੇ ਹੋਰ ਦੱਸਿਆ ਕਿ ਟਰਾਂਸਫ਼ਾਰਮਰਾਂ ਦੇ ਆਲੇ-ਦੁਆਲੇ ਸਫ਼ਾਈ ਅਤੇ ਨਮੀ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਬਿਨਾਂ ਲੋੜ ਉਨ੍ਹਾਂ ਦੀ ਸਵਿੱਚ ਬੰਦ ਰੱਖਣੀ ਚਾਹੀਦੀ ਹੈ | ਵਧੀਕ ਨਿਗਰਾਨ ਨੇ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਖ਼ਰਾਬੀ ਜਾਂ ਢਿੱਲੇ ਜੋੜ ਨਜ਼ਰ ਆਉਣ, ਤਾਂ ਉਨ੍ਹਾਂ ਨੂੰ ਤੁਰੰਤ ਠੀਕ ਕਰਵਾਇਆ ਜਾਵੇ ਅਤੇ ਕਿਸੇ ਵੀ ਸਮੱਸਿਆ ਸਬੰਧੀ ਨੋਡਲ ਸੈਂਟਰ ਮਲੇਰਕੋਟਲਾ ਦੇ ਨੰਬਰ 96461-18974 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹ ਸੁਰੱਖਿਆ ਉਪਾਅ ਅਪਣਾਉਣ ਨਾਲ ਨਾ ਸਿਰਫ਼ ਫ਼ਸਲ ਦੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ, ਸਗੋਂ ਅਣਚਾਹੀਆਂ ਘਟਨਾਵਾਂ ਤੋਂ ਵੀ ਬਚਾਅ ਸੰਭਵ ਹੈ |
ਪਿਛਲੀ ਖ਼ਬਰ ਪਿੰਡ ਕੈਰੇ ਵਿਖੇ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸੰਬੰਧੀ ਸਮਾਗਮ ਅੱਜ ਅਗਲੀ ਖ਼ਬਰ 'ਬਾਬਾ ਸਾਹਿਬ ਤੁਝੇ ਸਲਾਮ' ਤਹਿਤ ਭਾਰਤੀਯ ਅੰਬੇਡਕਰ ਮਿਸ਼ਨ ਵਲੋਂ 51 ਸ਼ਖ਼ਸੀਅਤਾਂ ਦਾ ਡਾ. ਅੰਬੇਡਕਰ ਸਟੇਟ ਐਵਾਰਡ ਨਾਲ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।