18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪਿੰਡ ਕੈਰੇ ਵਿਖੇ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸੰਬੰਧੀ ਸਮਾਗਮ ਅੱਜ

ਅਜੀਤ ਡੈਸਕ 14-04-2026
ਟੱਲੇਵਾਲ, 13 ਅਪੈ੍ਰਲ (ਸੋਨੀ ਚੀਮਾ)-ਪਿੰਡ ਕੈਰੇ ਨਾਲ ਸਬੰਧਿਤ ਡਾ: ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਵਲੋਂ ਸਾਲਾਨਾ ਸਮਾਗਮ ਤਹਿਤ ਬਾਬਾ ਸਾਹਿਬ ਭਾਰਤ ਰਤਨ ਅਤੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ, ਵਾਇਸ ਚੇਅਰਮੈਨ ਰਾਮ ਸਿੰਘ, ਪ੍ਰਧਾਨ ਡਾ: ਕਿ੍ਸ਼ਨ ਕੈਰੇ, ਮੀਤ ਪ੍ਰਧਾਨ ਕੁਲਵੰਤ ਸਿੰਘ, ਸੁਖਵਿੰਦਰ ਸਿੰਘ ਜਨਰਲ ਸਕੱਤਰ, ਕੁਲਵੰਤ ਸਿੰਘ ਕਾਲਾ ਸੈਕਟਰੀ ਅਤੇ ਬਲਜਿੰਦਰ ਸਿੰਘ ਖ਼ਜ਼ਾਨਚੀ ਨੇ ਦੱਸਿਆ ਕਿ ਸੰਸਥਾ ਵਲੋਂ ਹਰ ਸਾਲ ਜਿੱਥੇ ਡਾ: ਭੀਮ ਰਾਓ ਜੀ ਜਨਮ ਦਿਹਾੜਾ ਮਨਾਇਆ ਜਾਂਦਾ ਹੈ, ੳੱੁਥੇ ਪਿੰਡ ਦੇ ਹੋਣਹਾਰ ਵਿਦਿਆਰਥੀਆਂ, ਸ਼ਾਨਦਾਰ ਖਿਡਾਰੀਆਂ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਂਦਾ ਹੈ | ਇਸ ਵਾਰ ਇਕ ਹੋਰ ਪਹਿਲ ਕਰਦਿਆਂ ਸੰਸਥਾ ਵਲੋਂ ਪਿੰਡ ਕੈਰੇ ਨਾਲ ਸਬੰਧਿਤ 1957 ਤੋਂ ਲੈ ਕੇ ਹੁਣ ਤੱਕ ਬਣੇ ਸਮੁੱਚੇ ਸਰਪੰਚਾਂ ਦਾ ਵੀ ਸੁਸਾਇਟੀ ਵਲੋਂ ਸਮਾਗਮ ਮੌਕੇ ਸਨਮਾਨ ਕੀਤਾ ਜਾਵੇਗਾ |
ਪਿਛਲੀ ਖ਼ਬਰ ਪਹਿਲਾਂ ਮੌਸਮ ਦੀ ਮਾਰ, ਹੁਣ ਫ਼ਸਲ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿਚ ਕੱਟਣੀ ਪੈ ਰਹੀ ਹੈ ਰਾਤ ਅਗਲੀ ਖ਼ਬਰ ਫ਼ਸਲ ਦੀ ਕਟਾਈ ਦੇ ਸੀਜ਼ਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।