18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਐੱਸ.ਐੱਨ. ਆਰੀਆ ਹਾਈ ਸਕੂਲ 'ਚ ਵਿਸਾਖੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ

ਅਜੀਤ ਡੈਸਕ 14-04-2026
ਤਪਾ ਮੰਡੀ, 13 ਅਪ੍ਰੈਲ (ਪ੍ਰਵੀਨ ਗਰਗ)-ਐੱਸ.ਐੱਨ.ਆਰੀਆ ਹਾਈ ਸਕੂਲ ਤਪਾ ਦੇ ਵਿਹੜੇ ਵਿਸਾਖੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਸੱਜ ਧਜ ਕੇ ਪਹੁੰਚੇ ਹੋਏ ਸਨ | ਬੱਚਿਆਂ ਵਲੋਂ ਇਸ ਮੌਕੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਿਸ ਵਿਚ ਲੜਕੀਆਂ ਵਲੋਂ ਗਿੱਧਾ ਅਤੇ ਮੁੰਡਿਆਂ ਵਲੋਂ ਭੰਗੜਾ ਪੇਸ਼ ਕੀਤਾ ਗਿਆ | ਸਕੂਲ ਦੀ ਮੁੱਖ ਅਧਿਆਪਕਾ ਅਲਕਾ ਕੌਸ਼ਲ ਨੇ 13 ਅਪ੍ਰੈਲ 1699 ਨੂੰ ਵਿਸਾਖੀ ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਕੀਤੀ ਖਾਲਸਾ ਪੰਥ ਦੀ ਸਿਰਜਣਾ ਅਤੇ 13 ਅਪ੍ਰੈਲ 1919 ਨੂੰ ਜਲਿ੍ਹਆਂ ਵਾਲੇ ਬਾਗ਼ ਦੇ ਖ਼ੂਨੀ ਸਾਕੇ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਇਹ ਵੀ ਦੱਸਿਆ ਕਿ ਇਹ ਤਿਉਹਾਰ ਹਾੜੀ ਦੀਆਂ ਫ਼ਸਲਾਂ ਨੂੰ ਵਾਢੀ ਪੈਣ ਦਾ ਵੀ ਉਤਸਵ ਵੀ ਹੈ ਜੋ ਦੇਸ਼ ਭਰ ਵਿਚ ਮਨਾਇਆ ਜਾਂਦਾ ਹੈ | ਵਿਦਿਆਰਥੀਆਂ ਵਿਚ ਲੱਡੂ ਵੰਡੇ ਗਏ ਅਤੇ ਦੁਪਹਿਰ ਦਾ ਛੋਲੇ ਪੂਰੀਆਂ ਦਾ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਸਕੂਲ ਵਿਦਿਆਰਥੀ ਅਤੇ ਸੋਨੀ ਕੁਮਾਰੀ, ਪਰਮਜੀਤ ਕੌਰ, ਰਮਨ ਕੌਰ ਅਤੇ ਸਿਮਰਨਜੀਤ ਕੌਰ ਸਕੂਲ ਟੀਚਰ ਹਾਜ਼ਰ ਸਨ |
ਪਿਛਲੀ ਖ਼ਬਰ ਸੁਪਰੀਮ ਇੰਟਰਨੈਸ਼ਨਲ ਸਕੂਲ ਵਿਖੇ 'ਵਿਸਾਖੀ ਦੇ ਇਤਿਹਾਸਿਕ' ਮਹੱਤਵ ਬਾਰੇ ਸੈਮੀਨਾਰ <br/> ਅਗਲੀ ਖ਼ਬਰ ਪਿੰਡ ਪੰਡੋਰੀ ਵਿਖੇ ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਵਲੋਂ ਕਰਵਾਏ ਲੰਮੇ ਕੇਸਾਂ ਦੇ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।