18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ 'ਚ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਸੰਬੰਧੀ ਜਾਗਰੂਕਤਾ ਪ੍ਰੋਗਰਾਮ

ਅਜੀਤ ਡੈਸਕ 14-04-2026
ਮਹਿਲ ਕਲਾਂ, 13 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ 'ਚ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਬੱਚਿਆਂ ਨੂੰ ਪੋਕਸੋ ਐਕਟ ਅਤੇ ਬੱਚਿਆਂ ਦੇ ਅਧਿਕਾਰਾਂ ਸਬੰਧੀ ਪੂਰੀ ਜਾਣਕਾਰੀ ਪ੍ਰਦਾਨ ਕਰਨ ਅਤੇ ਉਨ੍ਹਾਂ ਵਿਚ ਆਪਣੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮੁੱਖ ਉਦੇਸ਼ ਨਾਲ ਇਹ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਬੱਚਿਆਂ ਨਾਲ ਸਬੰਧਿਤ ਲਿੰਗ ਅਪਰਾਧਾਂ ਤੋਂ ਸੁਰੱਖਿਆ ਲਈ ਬਣੇ ਕਾਨੂੰਨਾਂ ਬਾਰੇ ਸੌਖੀ ਭਾਸ਼ਾ ਵਿਚ ਸਮਝਾਇਆ ਗਿਆ | ਚੰਗੀ ਤੇ ਮਾੜੀ ਸੋਚ ਦੀ ਪਹਿਚਾਣ ਕਰਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ | ਇਸ ਦੇ ਨਾਲ ਹੀ ਬੱਚਿਆਂ ਨੂੰ ਦੱਸਿਆ ਗਿਆ ਕਿ ਕਿਸੇ ਵੀ ਅਣਚਾਹੀ, ਡਰਾਉਣੀ ਜਾਂ ਸ਼ੱਕੀ ਘਟਨਾ ਦੀ ਸਥਿਤੀ ਵਿਚ ਚੁੱਪ ਨਾ ਰਹਿ ਕੇ ਤੁਰੰਤ ਆਪਣੇ ਮਾਤਾ-ਪਿਤਾ, ਅਧਿਆਪਕ ਜਾਂ ਕਿਸੇ ਭਰੋਸੇਯੋਗ ਵੱਡੇ ਵਿਅਕਤੀ ਨੂੰ ਸੂਚਿਤ ਕਰਨਾ ਬਹੁਤ ਜ਼ਰੂਰੀ ਹੈ | ਬੱਚਿਆਂ ਨੂੰ ਚਾਈਲਡ ਹੈਲਪ ਲਾਈਨ ਨੰਬਰ 1098 ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਜ਼ਰੂਰਤ ਪੈਣ 'ਤੇ ਇਸ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਤੋਂ ਇਲਾਵਾ ਬੱਚਿਆਂ ਦੇ ਮੁੱਢਲੇ ਅਧਿਕਾਰਾਂ ਜਿਵੇਂ ਸੁਰੱਖਿਆ ਦਾ ਅਧਿਕਾਰ, ਸਿੱਖਿਆ ਦਾ ਅਧਿਕਾਰ, ਸਨਮਾਨ ਨਾਲ ਜੀਵਨ ਜਿਊਣ ਦਾ ਅਧਿਕਾਰ ਅਤੇ ਸ਼ੋਸ਼ਣ ਤੋਂ ਬਚਾਅ ਦੇ ਅਧਿਕਾਰ ਬਾਰੇ ਤੇ ਬਾਲ ਵਿਆਹ ਅਤੇ ਬੱਚਿਆਂ ਦੀ ਸਪਾਂਸਰਸ਼ਿਪ ਸਕੀਮ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ | ਅੱਜ ਦੇ ਡਿਜੀਟਲ ਯੁੱਗ ਨੂੰ ਧਿਆਨ ਵਿਚ ਰੱਖਦੇ ਹੋਏ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਅਤੇ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ, ਅਣਜਾਣ ਵਿਅਕਤੀਆਂ ਨਾਲ ਜਾਣਕਾਰੀ ਸਾਂਝੀ ਨਾ ਕਰਨ ਅਤੇ ਆਨਲਾਈਨ ਖ਼ਤਰਿਆਂ ਤੋਂ ਸਚੇਤ ਰਹਿਣ ਬਾਰੇ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਦੱਸਿਆ ਗਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਕੂਲ ਪੱਧਰ 'ਤੇ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਬੱਚੇ ਆਪਣੇ ਅਧਿਕਾਰਾਂ ਬਾਰੇ ਸਚੇਤ ਹੋਣ ਅਤੇ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਜਾਂ ਅਪਰਾਧ ਤੋਂ ਆਪਣੇ ਆਪ ਨੂੰ ਬਚਾ ਸਕਣ | ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵਲੋਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਜਾਰੀ ਰੱਖੇ ਜਾਣਗੇ, ਤਾਂ ਜੋ ਬੱਚਿਆਂ ਲਈ ਸੁਰੱਖਿਅਤ, ਸਿਹਤਮੰਦ ਅਤੇ ਸਹਾਇਕ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ | ਪ੍ਰੋਗਰਾਮ ਵਿਚ ਸਕੂਲ ਪ੍ਰਬੰਧਕ, ਅਧਿਆਪਕ ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਲੋਂ ਬਲਵਿੰਦਰ ਸਿੰਘ ਧਲੇਵਾਂ ਤੇ ਲੱਖਾ ਸਿੰਘ ਵਲੋਂ ਵੀ ਸਰਗਰਮ ਭਾਗੀਦਾਰੀ ਨਿਭਾਈ ਗਈ ਅਤੇ ਬੱਚਿਆਂ ਨੂੰ ਸੁਰੱਖਿਅਤ ਰਹਿਣ ਸਬੰਧੀ ਜ਼ਰੂਰੀ ਸਲਾਹਾਂ ਦਿੱਤੀਆਂ ਗਈਆਂ |
ਪਿਛਲੀ ਖ਼ਬਰ ਦਾਣਾ ਮੰਡੀ ਸ਼ਹਿਣਾ ਵਿਖੇ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਸੁਪਰੀਮ ਇੰਟਰਨੈਸ਼ਨਲ ਸਕੂਲ ਵਿਖੇ 'ਵਿਸਾਖੀ ਦੇ ਇਤਿਹਾਸਿਕ' ਮਹੱਤਵ ਬਾਰੇ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।