19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਅਜੀਤ ਡੈਸਕ 14-04-2026
ਮਹਿਲ ਕਲਾਂ, 13 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ ਕਲਾਲ ਮਾਜਰਾ ਵਿਖੇ ਅੱਜ ਵਿਸਾਖੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਖ਼ੁਸ਼ੀ ਦੇ ਮਾਹੌਲ ਵਿਚ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੰਸਕਿ੍ਤਿਕ ਪ੍ਰੋਗਰਾਮ ਪੇਸ਼ ਕਰਦੇ ਹੋਏ ਗੀਤ, ਨਾਚ ਅਤੇ ਕਵਿਤਾਵਾਂ ਰਾਹੀਂ ਸਭ ਦਾ ਮਨ ਮੋਹ ਲਿਆ | ਸਕੂਲ ਦੇ ਹੈੱਡ ਟੀਚਰ ਸੁਖਪਾਲ ਸਿੰਘ ਨੇ ਸੰਬੋਧਨ ਕਰਦਿਆਂ ਵਿਸਾਖੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਸਕੂਲ ਵਿਚ ਡਾ: ਬੀ.ਆਰ. ਅੰਬੇਦਕਰ ਜੀ ਦਾ ਜਨਮ ਦਿਨ ਵੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਜੀਵਨ ਕਥਾ, ਸੰਘਰਸ਼ ਅਤੇ ਭਾਰਤ ਦੇ ਸੰਵਿਧਾਨ ਦੀ ਰਚਨਾ ਵਿਚ ਦਿੱਤੇ ਵਿਸ਼ੇਸ਼ ਯੋਗਦਾਨ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ | ਇਸ ਸਮੇਂ ਅਮਨਪ੍ਰੀਤ ਸਿੰਘ, ਸਵਰਨਜੀਤ ਕੌਰ, ਸੋਮਾ ਕੌਰ, ਜਸਪ੍ਰੀਤ ਕੌਰ, ਮੈਡਮ ਜਗਨਦੀਪ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਦਿਹਾੜਾ ਅਗਲੀ ਖ਼ਬਰ ਪਿੰਡ ਜਗਜੀਤਪੁਰਾ ਅਤੇ ਉਗੋਕੇ ਵਾਸੀਆਂ ਵਲੋਂ ਅੱਠਵੀਂ ਵਾਰ ਕਬਜ਼ਾ ਵਾਰੰਟ ਦੇ ਵਿਰੋਧ ਵਿਚ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।