19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਦਿਹਾੜਾ

ਅਜੀਤ ਡੈਸਕ 14-04-2026
ਤਪਾ ਮੰਡੀ, 13 ਅਪ੍ਰੈਲ (ਵਿਜੇ ਸ਼ਰਮਾ)-ਖ਼ਾਲਸਾ ਸਾਜਨਾ ਦਿਵਸ 'ਤੇ ਵਿਸਾਖੀ ਦਾ ਦਿਹਾੜਾ ਬਠਿੰਡਾ ਬਰਨਾਲਾ ਹਾਈਵੇ 'ਤੇ ਸਥਿਤ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਪੇਂਟਿੰਗ ਮੁਕਾਬਲੇ, ਕਵਿਤਾ ਮੁਕਾਬਲੇ ਅਤੇ ਗੀਤ ਮੁਕਾਬਲੇ ਕਰਵਾਏ ਗਏ ਜਿਸ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਤੰਦਰੁਸਤੀ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਜੀ.ਐੱਸ. ਸਕੂਲ ਧੌਲਾ ਵਿਖੇ ਵਿਸਾਖੀ ਦਾ ਤਿਉਹਾਰ ਅਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਅਗਲੀ ਖ਼ਬਰ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।