19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਹੋਲੀ ਏਾਜਲਸ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 14-04-2026
ਤਪਾ ਮੰਡੀ, 13 ਅਪ੍ਰੈਲ (ਵਿਜੇ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ | ਜਿਸ ਵਿਚ ਸਥਾਨਕ ਹੋਲੀ ਏਾਜਲਸ ਪਬਲਿਕ ਸਕੂਲ, ਤਪਾ ਦਾ ਨਤੀਜਾ 100 ਫ਼ੀਸਦੀ ਰਿਹਾ | ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਦੀ ਮਿਹਨਤ ਨਾਲ ਵਿਦਿਆਰਥੀਆਂ ਨੇ 100 ਫ਼ੀਸਦੀ ਅੰਕ ਹਾਸਲ ਕੀਤੇ, ਅੱਠਵੀਂ ਜਮਾਤ ਵਿਚੋਂ ਮਕੁਲ 93.5 ਫ਼ੀਸਦ ਅੰਕ ਲੈ ਕੇ ਪਹਿਲਾ, ਰੋਮਨਪ੍ਰੀਤ ਕੌਰ 93 ਫ਼ੀਸਦ ਅੰਕ ਲੈ ਕੇ ਦੂਜਾ ਸਥਾਨ ਅਤੇ ਅਮਰਿੰਦਰ ਸਿੰਘ 91.83 ਫ਼ੀਸਦ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਪੰਜਵੀਂ ਜਮਾਤ ਵਿਚੋਂ ਗਰਿਮਾ ਨੇ ਪਹਿਲਾ ਸਥਾਨ, ਏਕਮਜੋਤ ਕੌਰ ਨੇ ਦੂਜਾ ਸਥਾਨ, ਹਰਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਣਧੀਰ ਕੌਰ ਨੇ ਅੱਠਵੀਂ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਵਿਚ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵੀ ਵਿਦਿਆਰਥੀਆਂ ਅਤੇ ਸਮੂਹ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਖ਼ਿਆਲੀ ਵਿਖੇ ਐੱਸ.ਡੀ.ਐੱਮ. ਵਲੋਂ ਦੌਰਾ ਅਗਲੀ ਖ਼ਬਰ ਕਾਰ ਨੇ ਆਟੋ ਅਤੇ ਮੋਟਰਸਾਈਕਲ ਨੂੰ ਮਾਰੀ ਟੱਕਰ, 6 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।