19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਰਕਾਰੀ ਪ੍ਰਾਇਮਰੀ ਸਕੂਲ ਖ਼ਿਆਲੀ ਵਿਖੇ ਐੱਸ.ਡੀ.ਐੱਮ. ਵਲੋਂ ਦੌਰਾ

ਅਜੀਤ ਡੈਸਕ 14-04-2026
ਮਹਿਲ ਕਲਾਂ, 13 ਅਪ੍ਰੈਲ (ਅਵਤਾਰ ਸਿੰਘ ਅਣਖੀ)-ਐੱਸ.ਡੀ.ਐੱਮ. ਕਿ੍ਤਿਕਾ ਗੋਇਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਖ਼ਿਆਲੀ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਹ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮਿਲ ਕੇ ਕਾਫ਼ੀ ਪ੍ਰਸੰਨ ਹੋਏ | ਉਨ੍ਹਾਂ ਸਕੂਲ ਦੀ ਰੋਜ਼ਾਨਾ ਸਫ਼ਾਈ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ, ਤਾਂ ਜੋ ਵਿਦਿਆਰਥੀਆਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਬਣਿਆ ਰਹੇ | ਸਕੂਲ ਵਲੋਂ ਦਿੱਤੀ ਲਿਖਤੀ ਅਰਜ਼ੀ ਦੇ ਆਧਾਰ 'ਤੇ ਉਨ੍ਹਾਂ ਨੇ ਪ੍ਰੀ-ਪ੍ਰਾਇਮਰੀ ਕਲਾਸ ਲਈ ਸਹਾਇਕ ਦੀ ਨਿਯੁਕਤੀ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਪੱਤਰ ਭੇਜਿਆ | ਇਹ ਵੀ ਧਿਆਨ ਵਿਚ ਆਇਆ ਕਿ ਦੋ ਆਂਗਣਵਾੜੀ ਵਰਕਰ ਅਤੇ ਦੋ ਸਹਾਇਕ ਮੌਜੂਦ ਹੋਣ ਦੇ ਬਾਵਜੂਦ ਸਿਰਫ਼ ਇੱਕ ਬੱਚੇ ਦੀ ਸੰਭਾਲ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਐੱਸ.ਡੀ.ਐੱਮ. ਵਲੋਂ ਸਕੂਲ 'ਚ ਸਾਫ਼ ਪੀਣ ਯੋਗ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਆਰ.ਓ. ਸਿਸਟਮ ਦੀ ਸਥਾਪਨਾ ਸਬੰਧੀ ਵੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਪ੍ਰਾਇਮਰੀ) ਨੂੰ ਲਿਖਤੀ ਸਿਫ਼ਾਰਸ਼ ਭੇਜੀ ਗਈ | ਸਕੂਲ ਪ੍ਰਬੰਧਕਾਂ ਨੇ ਉਮੀਦ ਜਤਾਈ ਕਿ ਜਲਦ ਹੀ ਜ਼ਰੂਰੀ ਸਹੂਲਤਾਂ ਅਤੇ ਸਟਾਫ਼ ਦੀ ਪ੍ਰਬੰਧਨਾ ਹੋਣ ਨਾਲ ਬੱਚਿਆਂ ਨੂੰ ਹੋਰ ਵਧੀਆ ਸਿੱਖਣ ਦਾ ਮਾਹੌਲ ਪ੍ਰਦਾਨ ਕੀਤਾ ਜਾਵੇਗਾ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੀ ਮੈਰਿਟ 'ਚ ਆਈ ਵਿਦਿਆਰਥਣ ਨੂੰ ਸਿੱਖਿਆ ਵਿਭਾਗ ਵਲੋਂ 18100 ਰੁਪਏ ਨਕਦ... ਅਗਲੀ ਖ਼ਬਰ ਹੋਲੀ ਏਾਜਲਸ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।