19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕਾਰ ਬਾਜ਼ਾਰ ਨਜ਼ਦੀਕ ਵਿਅਕਤੀ ਦੀ ਲਾਸ਼ ਮਿਲੀ

ਅਜੀਤ ਡੈਸਕ 17-04-2026
ਬਰਨਾਲਾ, 16 ਅਪ੍ਰੈਲ (ਰਾਜ ਪਨੇਸਰ)-ਗੁਰੂ ਰਵਿਦਾਸ ਚੌਕ, ਕਾਰ ਬਾਜ਼ਾਰ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਬਰਨਾਲਾ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਾਮ ਸਮੇਂ ਸੂਚਨਾ ਮਿਲੀ ਕਿ ਗੁਰੂ ਰਵਿਦਾਸ ਚੌਕ, ਕਾਰ ਬਾਜ਼ਾਰ ਨਜ਼ਦੀਕ ਇਕ 50-55 ਸਾਲਾ ਵਿਅਕਤੀ ਡਿੱਗਿਆ ਪਿਆ ਹੈ | ਪੁਲਿਸ ਵਲੋਂ ਮੌਕੇ 'ਤੇ ਜਾ ਕੇ ਪੜਤਾਲ ਕੀਤੀ ਅਤੇ ਉਸ ਵਿਅਕਤੀ ਨੂੰ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਗਿਆ | ਜਿੱਥੇ ਡਾਕਟਰਾਂ ਨੇ ਉਕਤ ਵਿਅਕਤੀ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ | ਇਹ ਪਤਾ ਲੱਗਾ ਕਿ ਮਿ੍ਤਕ ਵਿਅਕਤੀ ਧਨੌਲਾ ਕਸਬੇ ਦਾ ਹੈ, ਜਿਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਭੇਜ ਦਿੱਤੀ ਹੈ | ਮਿ੍ਤਕ ਵਿਅਕਤੀ ਦੀ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤੀ ਹੈ | ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ 'ਚ ਕਈ ਵੱਡੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਪੀ.ਆਰ.ਟੀ.ਸੀ. ਦੇ ਕੰਡਕਟਰ ਨੇ ਸਵਾਰੀਆਂ ਨੂੰ ਬੱਸ 'ਚ ਚੜ੍ਹਨ ਤੋਂ ਰੋਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।