18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨਸ਼ੇ ਕਾਰਨ ਇਕ ਵਿਅਕਤੀ ਦੀ ਹੋਈ ਮੌਤ <br/>

ਅਜੀਤ ਡੈਸਕ 17-04-2026
ਤਪਾ ਮੰਡੀ, 16 ਅਪ੍ਰੈਲ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਤਪਾ-ਢਿਲਵਾਂ ਰੋਡ 'ਤੇ ਇਕ ਵਿਅਕਤੀ ਦੀ ਨਸ਼ੇ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਹਸਪਤਾਲ ਵਿਚ ਜਾ ਕੇ ਪਤਾ ਕਰਨ 'ਤੇ ਉੱਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ | ਇਸ ਸਬੰਧੀ ਜਦੋਂ ਜਾਂਚ ਅਫ਼ਸਰ ਗੁਰਪਿਆਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਜੋ ਬਿਆਨ ਦਿੱਤਾ ਜਾਵੇਗਾ, ਉਸ ਮੁਤਾਬਿਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਭੇਜ ਦਿੱਤਾ ਗਿਆ ਹੈ | ਮਿ੍ਤਕ ਦੀ ਪਹਿਚਾਣ ਪ੍ਰਗਟ ਸਿੰਘ ਪੁੱਤਰ ਨਛੱਤਰ ਸਿੰਘ ਢਿੱਲਵਾਂ ਰੋਡ ਤਪਾ ਵਜੋਂ ਹੋਈ ਹੈ |

ਪਿਛਲੀ ਖ਼ਬਰ ਮਲਟੀਪਰਪਜ਼ ਨਰਸਿੰਗ ਕਾਲਜ ਵਿਖੇ ਡਾ: ਵਿਵੇਕ ਧੀਰ ਅਤੇ ਪਿ੍ੰਸੀਪਲ ਬਲਜਿੰਦਰ ਸਿੰਘ ਬਾਜਵਾ ਦੁਆਰਾ ਲਿਖੀਆਂ ਪੰਜ ਕਿਤਾਬਾਂ ਰ... ਅਗਲੀ ਖ਼ਬਰ ਸਾਬਕਾ ਫ਼ੌਜੀਆਂ ਵੱਲੋਂ ਲੋੜਵੰਦ ਪਰਿਵਾਰ ਦੀ ਆਰਥਿਕ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।