18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੰਜਾਬ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਸਮੇਂ ਦੀ ਮੁੱਖ ਲੋੜ- ਜੱਸੀ ਮੰਨਵੀ <br/>

ਅਜੀਤ ਡੈਸਕ 17-04-2026
ਅਮਰਗੜ੍ਹ, 16 ਅਪ੍ਰੈਲ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਪਾਉਣ, ਪੰਥਕ ਜਜ਼ਬੇ ਨੂੰ ਸੁਰਜੀਤ ਕਰਨ ਅਤੇ ਭਾਈਚਾਰਕ ਸਾਂਝ ਨੂੰ ਗੂੜ੍ਹਾ ਕਰਨ ਲਈ ਸੂਬੇ ਦੀ ਆਪਣੀ ਸਿਰਮੌਰ ਖੇਤਰੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ | ਕਿਉਂਕਿ ਮੀਰੀ-ਪੀਰੀ ਦੇ ਸਿਧਾਂਤ ਤੇ ਚੱਲਦਿਆਂ ਇਹ ਪਾਰਟੀ ਸਾਰੇ ਧਰਮਾਂ ਅਤੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਸਮਰੱਥਾ ਰੱਖਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪਰੀਸ਼ਦ ਮੈਂਬਰ ਜਸਵੀਰ ਸਿੰਘ ਜੱਸੀ ਮੰਨਵੀ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ | ਜੱਸੀ ਮੰਨਵੀ ਨੇ ਕਿਹਾ ਕਿ ਪੰਜਾਬ ਨੂੰ ਅੱਜ ਇੱਕ ਅਜਿਹੀ ਸਿਆਸੀ ਤਾਕਤ ਦੀ ਲੋੜ ਹੈ ਜੋ ਸੂਬੇ ਦੀ ਮਿੱਟੀ, ਵਿਰਾਸਤ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਸਮਝਦੀ ਹੋਵੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਦੀ ਰਾਖੀ ਕਰ ਸਕਦਾ ਹੈ | ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਉਹ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬੀਅਤ ਅਤੇ ਸੂਬੇ ਦੀ ਸੇਵਾ ਨੂੰ ਸਭ ਤੋਂ ਉੱਪਰ ਰੱਖਿਆ ਹੈ | ਅੱਜ ਜਦੋਂ ਪੰਜਾਬ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਤਾਂ ਸਾਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬ ਨੂੰ ਫਿਰ ਤੋਂ ਖੁਸ਼ਹਾਲੀ ਵੱਲ ਲਿਜਾਇਆ ਜਾ ਸਕੇ |

ਪਿਛਲੀ ਖ਼ਬਰ 505600 ਪਸ਼ੂਆਂ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ 65 ਟੀਮਾਂ ਤਾਇਨਾਤ ਅਗਲੀ ਖ਼ਬਰ ਰੀਜ਼ਨਲ ਟਰਾਂਸਪੋਰਟ ਅਥਾਰਿਟੀ ਨੇ ਪੁਲਿਸ ਵਿਭਾਗ ਨੂੰ ਸੜਕ ਸੁਰੱਖਿਆ ਸੰਬੰਧੀ ਸਮਗਰੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।