22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 18-04-2026
ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ)-ਤਪਾ ਤਾਜੋ ਲਿੰਕ ਰੋਡ 'ਤੇ ਇੱਕ ਸੜਕੀ ਹਾਦਸੇ 'ਚ ਇੱਕ ਮੋਟਰਸਾਈਕਲ ਸਵਾਰ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਮਨਦੀਪ ਸਿੰਘ ਦਰਾਜ਼ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਤਪਾ ਤੋਂ ਬਾਹਰਲੀ ਅਨਾਜ ਮੰਡੀ ਜਾ ਰਿਹਾ ਸੀ | ਜਦੋਂ ਉਹ ਤਪਾ ਤਾਜੋ ਕੈਂਚੀਆਂ ਤੋਂ ਥੋੜ੍ਹੀ ਹੀ ਦੂਰ ਗਿਆ ਸੀ ਕਿ ਅਚਾਨਕ ਆਪਣੇ ਤੋਂ ਅੱਗੇ ਜਾ ਰਹੇ ਇੱਕ ਹੋਰ ਮੋਟਰਸਾਈਕਲ ਨਾਲ ਟਕਰਾ ਗਿਆ, ਜਿਸ ਕਾਰਨ ਉਹ ਸੜਕ 'ਤੇ ਡਿਗ ਕੇ ਗੰਭੀਰ ਜ਼ਖ਼ਮੀ ਹੋ ਗਿਆ | ਜਦਕਿ ਦੂਸਰੇ ਮੋਟਰਸਾਈਕਲ ਸਵਾਰ ਦਾ ਬਚਾਅ ਰਿਹਾ | ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਇਸ ਘਟਨਾ ਦੀ ਸੂਚਨਾ ਮਿੰਨੀ ਸਹਾਰਾ ਕਲੱਬ ਨੂੰ ਦਿੱਤੀ | ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਕਲੱਬ ਦੇ ਵਲੰਟੀਅਰ ਮੌਕੇ 'ਤੇ ਪੁੱਜੇ ਅਤੇ ਜ਼ਖ਼ਮੀ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ | ਜਿੱਥੇ ਡਾਕਟਰਾਂ ਨੇ ਜ਼ਖ਼ਮੀ ਨੂੰ ਮੁੱਢਲੀ ਸਹਾਇਤਾ ਦੇ ਕੇ ਬਾਹਰ ਰੈਫ਼ਰ ਕਰ ਦਿੱਤਾ | ਘਟਨਾ ਦਾ ਪਤਾ ਲੱਗਦੇ ਹੀ ਜ਼ਖ਼ਮੀ ਦੇ ਪਰਿਵਾਰਕ ਮੈਂਬਰ ਹਸਪਤਾਲ ਵਿਖੇ ਪਹੁੰਚ ਗਏ ਸਨ |

ਪਿਛਲੀ ਖ਼ਬਰ ਮੁਲਾਜ਼ਮਾਂ ਨੇ ਬਿਜਲੀ ਮੰਤਰੀ ਦੀ ਅਰਥੀ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਮਹਿਲ ਕਲਾਂ ਖਰੀਦ ਕੇਂਦਰ ਦਾ ਕੀਤਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।