21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੁਲਾਜ਼ਮਾਂ ਨੇ ਬਿਜਲੀ ਮੰਤਰੀ ਦੀ ਅਰਥੀ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 18-04-2026
ਸ਼ਹਿਣਾ, 17 ਅਪ੍ਰੈਲ (ਸੁਰੇਸ਼ ਗੋਗੀ)-ਸਬ-ਡਵੀਜ਼ਨ ਸ਼ਹਿਣਾ ਵਿਖੇ ਸਮੂਹ ਬਿਜਲੀ ਮੁਲਾਜ਼ਮਾਂ ਵਲੋਂ ਜੁਆਇੰਟ ਫੋਰਮ ਪੰਜਾਬ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਗੇਟ ਰੈਲੀ ਕਰਨ ਉਪਰੰਤ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਅਰਥੀ ਸਾੜ ਕੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਜਥੇਬੰਦਕ ਸਕੱਤਰ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਕੱਲ੍ਹ ਚੰਡੀਗੜ੍ਹ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਨੀਆਂ ਹੋਈਆਂ ਮੰਗਾ ਨੂੰ ਲਾਗੂ ਕਰਵਾਉਣ ਲਈ ਬਿਜਲੀ ਮੰਤਰੀ ਸੰਜੀਵ ਅਰੋੜਾ ਨਾਲ ਮੀਟਿੰਗ ਕੀਤੀ ਗਈ, ਮੀਟਿੰਗ ਵਿਚ ਬਿਜਲੀ ਮੰਤਰੀ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ, ਬਿਜਲੀ ਮੁਲਾਜ਼ਮਾਂ ਦੇ ਆਗੂਆਂ ਨਾਲ ਗੱਲਬਾਤ ਕਰਨ ਦੇ ਅੜੀਅਲ ਵਤੀਰੇ ਕੀਤਾ ਗਿਆ | ਜਿਸ ਨੂੰ ਲੈ ਕੇ ਬਿਜਲੀ ਮੰਤਰੀ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਚਮਕੌਰ ਸਿੰਘ ਜੇ.ਈ., ਦਲਜੀਤ ਸਿੰਘ ਨੇ ਕਿਹਾ ਕਿ ਜੇਕਰ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਜਸਵਿੰਦਰ ਸਿੰਘ ਸਬਡਵੀਜ਼ਨ ਪ੍ਰਧਾਨ, ਇਕਬਾਲ ਸਿੰਘ ਬੀਹਲਾ, ਪ੍ਰਦੀਪ ਕੁਮਾਰ, ਰਣਜੀਤ ਸਿੰਘ, ਮਨਜਿੰਦਰ ਸਿੰਘ ਐਮ.ਐਸ ਆਗੂ, ਵਿਸਬੰਰ ਸਿੰਘ, ਜਸਪ੍ਰੀਤ ਸਿੰਘ, ਗੁਰਦੀਪ ਸਿੰਘ ਸਕੱਤਰ, ਮਨਪ੍ਰੀਤ ਸਿੰਘ ਦੀਵਾਨਾ, ਜਗਸੀਰ ਸਿੰਘ, ਗੁਰਦੀਪ ਸਿੰਘ ਟੱਲੇਵਾਲ, ਸ਼ਿੰਗਾਰਾ ਸਿੰਘ, ਕੁਲਵੰਤ ਸਿੰਘ, ਗੁਰਮੀਤ ਕੌਰ, ਜਸ਼ਨਪ੍ਰੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਪੱਕੀ ਫ਼ਸਲ ਨੂੰ ਅੱਗ ਦੀਆਂ ਘਟਨਾਵਾਂ ਤੋਂ ਬਚਾਉਣ ਲਈ ਪੂਰੀ ਚੌਕਸੀ ਵਰਤਣ-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।