12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅੱਗ ਲੱਗਣ ਨਾਲ 2 ਏਕੜ ਕਣਕ ਸੜ ਕੇ ਸੁਆਹ

ਅਜੀਤ ਡੈਸਕ 19-04-2026
ਹੰਡਿਆਇਆ, 18 ਅਪੈ੍ਰਲ (ਗੁਰਜੀਤ ਸਿੰਘ ਖੱੁਡੀ)-ਕਿਸਾਨ ਦੀ 2 ਏਕੜ ਕਣਕ ਦੀ ਫ਼ਸਲ ਅੱਗ ਲੱਗਣ ਨਾਲ ਸੜ ਕੇ ਸੁਆਹ ਹੋ ਗਈ ਹੈ | ਹੰਡਿਆਇਆ ਨੇੜਲੇ ਪਿੰਡ ਕੋਠੇ ਸਰਾਂ ਦੇ ਕਿਸਾਨ ਮਲਕੀਤ ਸਿੰਘ ਪੱੁਤਰ ਹਰਨਾਮ ਸਿੰਘ ਦੇ ਖੇਤ 2 ਏਕੜ ਖੜੀ ਕਣਕ ਦੀ ਫ਼ਸਲ ਨੂੰ ਦੁਪਹਿਰ ਸਮੇਂ ਅੱਗ ਲੱਗ ਗਈ ਅਤੇ ਸੜ ਕੇ ਸੁਆਹ ਹੋ ਗਈ | ਜਿਸ ਨੂੰ ਬੁਝਾਉਣ ਲਈ ਪਿੰਡ ਵਾਸੀਆਂ ਤੇ ਫਾਇਰ ਬਿ੍ਗੇਡ ਬਰਨਾਲਾ ਦੀ ਗੱਡੀ ਨੇ ਪੱੁਜ ਕੇ ਅੱਗ 'ਤੇ ਕਾਬੂ ਪਾਇਆ | ਮਲਕੀਤ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ | ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ | ਬਰਨਾਲਾ ਤੋਂ ਅੱਗ ਬੁਝਾਊ ਗੱਡੀ ਵਿਚ ਫਾਇਰਮੈਨ ਮੁਕੱਦਰ ਸਿੰਘ, ਅੰਮਿ੍ਤਪਾਲ ਸਿੰਘ, ਜਤਿੰਦਰ ਸਿੰਘ, ਮਨਪ੍ਰੀਤ ਸਿੰਘ ਤੇ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਸੁਖਪੁਰਾ ਗਰਿੱਡ ਤੋਂ ਬਿਜਲੀ ਸਪਲਾਈ ਰਾਤ ਸਮੇਂ ਵੀ ਬੰਦ ਰੱਖਣ ਕਾਰਨ ਕਿਸਾਨਾਂ ਨੇ ਕੀਤਾ ਘਿਰਾਓ ਅਗਲੀ ਖ਼ਬਰ ਅੱਠਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ, ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।