12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬਿਜਲੀ ਮੁਲਾਜ਼ਮਾਂ ਨੇ ਮਹਿਲ ਕਲਾਂ ਗਰਿੱਡ ਅੱਗੇ ਰੈਲੀ ਕਰ ਕੇ ਬਿਜਲੀ ਮੰਤਰੀ ਦੀ ਅਰਥੀ ਸਾੜੀ

ਅਜੀਤ ਡੈਸਕ 19-04-2026
ਮਹਿਲ ਕਲਾਂ, 18 ਅਪ੍ਰੈਲ (ਅਵਤਾਰ ਸਿੰਘ ਅਣਖੀ)-220 ਕੇ.ਵੀ. ਗਰਿੱਡ ਮਹਿਲ ਕਲਾਂ ਵਿਖੇ ਸਮੂਹ ਬਿਜਲੀ ਮੁਲਾਜ਼ਮਾਂ ਵਲੋਂ ਜੁਆਇੰਟ ਫੋਰਮ ਪੰਜਾਬ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਗੇਟ ਰੈਲੀ ਕਰਨ ਉਪਰੰਤ ਬਿਜਲੀ ਮੰਤਰੀ ਦੀ ਅਰਥੀ ਸਾੜੀ ਗਈ | ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਬਰਨਾਲਾ ਦੇ ਸਹਾਇਕ ਸਕੱਤਰ ਪ੍ਰਗਟ ਸਿੰਘ ਮੋਹਿਲ ਅਤੇ ਐਮ.ਐੱਸ.ਯੂ. ਦੇ ਨੌਜਵਾਨ ਆਗੂ ਅਮਰਿੰਦਰ ਸਿੰਘ ਬਲਿੰਗ ਨੇ ਦੱਸਿਆ ਕਿ ਚੰਡੀਗੜ੍ਹਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਬਿਜਲੀ ਮੰਤਰੀ ਨਾਲ ਮੀਟਿੰਗ ਕੀਤੀ ਗਈ ਸੀ, ਪਰ ਮੀਟਿੰਗ ਦੌਰਾਨ ਮੰਤਰੀ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਅੜੀਅਲ ਰਵੱਈਆ ਅਪਣਾਇਆ ਗਿਆ | ਇਸ ਦੇ ਵਿਰੋਧ ਵਜੋਂ ਅੱਜ ਸਮੁੱਚੇ ਪੰਜਾਬ ਵਿਚ ਅਰਥੀਆਂ ਸਾੜਨ ਦੇ ਫ਼ੈਸਲੇ ਨੂੰ ਲਾਗੂ ਕੀਤਾ ਗਿਆ | ਇਸ ਮੌਕੇ ਟੀ.ਐੱਸ.ਯੂ ਦੇ ਕੁਲਵੀਰ ਸਿੰਘ ਅÏਲਖ, ਗੁਰਪ੍ਰੀਤ ਸਿੰਘ ਛੀਨੀਵਾਲ, ਕਿਰਨਜੀਤ ਸਿੰਘ ਸੰਘੇੜਾ, ਗਗਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਨੂੰ ਕਿਸੇ ਵੀ ਹਾਲਤ ਵਿਚ ਲੋਕਾਂ ਵਲੋਂ ਬਿਜਲੀ ਬੋਰਡ ਨੂੰ ਦਾਨ ਕੀਤੀਆਂ ਜ਼ਮੀਨਾਂ ਨੂੰ ਵੇਚਣ ਨਹੀਂ ਦਿੱਤਾ ਜਾਵੇਗਾ | ਉਨ੍ਹਾਂ ਐਲਾਨ ਕੀਤਾ ਕਿ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਬਿਜਲੀ ਮੁਲਾਜ਼ਮ ਸੰਘਰਸ਼ ਹੋਰ ਤੇਜ਼ ਕਰਨਗੇ ਅਤੇ ਸੰਘਰਸ਼ ਦੌਰਾਨ ਹੋਣ ਵਾਲੇ ਨੁਕਸਾਨ ਲਈ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਜ਼ਿੰਮੇਵਾਰ ਹੋਵੇਗੀ | ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੇ 4 ਸਾਲਾਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਇਤਿਹਾਸ ਜਬਰ ਜ਼ੁਲਮ ਖ਼ਿਲਾਫ਼ ਡਟਣ ਵਾਲਾ ਹੈ | ਇਸ ਨੂੰ ਡੰਡੇ ਦੇ ਜ਼ੋਰ ਨਾਲ ਦਬਾਇਆ ਨਹੀਂ ਜਾ ਸਕਦਾ | ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਅਤੇ ਤਿੱਖੇ ਸੰਘਰਸ਼ ਕੀਤੇ ਜਾਣਗੇ | ਗੇਟ ਰੈਲੀ ਦੌਰਾਨ ਬਿਜਲੀ ਮੰਤਰੀ, ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੁਲਾਜ਼ਮਾਂ ਨੂੰ ਆਰ-ਪਾਰ ਦੀ ਲੜਾਈ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਇੰਜੀ: ਬਿਕਰਮਜੀਤ ਸਿੰਘ ਮੋਹਿਲ, ਜਸਵਿੰਦਰ ਸਿੰਘ ਚੰਨਣਵਾਲ, ਲਲਿਤ ਕੁਮਾਰ, ਮਨਮੋਹਿਤ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਚੁਹਾਣਕੇ ਕਲਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐੱਨ.ਐੱਸ.ਏ. ਖ਼ਤਮ ਹੋਣ ਤੋਂ ਬਾਅਦ ਵੀ ਭਾਈ ਅੰਮਿ੍ਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ 'ਚ ਹੀ ਰੱਖਣਾ 'ਆਪ' ਸਰਕਾਰ ਦੀ ਘਬ... ਅਗਲੀ ਖ਼ਬਰ ਕਣਕ ਦੀ ਖੜ੍ਹੀ ਫ਼ਸਲ ਨੂੰ ਲੱਗੀ ਅੱਗ, ਠੇਕੇ 'ਤੇ ਲਈ 3 ਏਕੜ ਸੜ ਕੇ ਸੁਆਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।