12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਜੀ.ਐੱਸ.ਪਬਲਿਕ ਸਕੂਲ ਧੌਲਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>

ਅਜੀਤ ਡੈਸਕ 19-04-2026
ਰੂੜੇਕੇ ਕਲਾਂ, 18 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ.ਐੱਸ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਸੀ.ਬੀ.ਐੱਸ.ਈ ਬੋਰਡ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਸੰਸਥਾ ਦੇ ਚੇਅਰਮੈਨ ਰਿਸ਼ਵ ਜੈਨ ਤੇ ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦਾ ਦਸਵੀਂ ਜਮਾਤ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ ਹੈ | ਸੰਸਥਾ ਦੇ ਵਿਦਿਆਰਥੀ ਮਹਿਕਪ੍ਰੀਤ ਸਿੰਘ ਨੇ 98.4 ਫ਼ੀਸਦੀ, ਜਸਪ੍ਰੀਤ ਕੌਰ ਨੇ 93.2 ਫ਼ੀਸਦੀ, ਅਰਸ਼ਪ੍ਰੀਤ ਕੌਰ ਨੇ 92.4 ਫ਼ੀਸਦੀ, ਜਸਨੂਰ ਕੌਰ ਨੇ 91 ਫ਼ੀਸਦੀ ਅਤੇ ਹਰਮਨਜੋਤ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਸੰਸਥਾ ਦੇ 12 ਵਿਦਿਆਰਥੀਆਂ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸੰਸਥਾ ਦਾ ਮਾਣ ਵਧਾਇਆ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਮੋਨਿਕਾ ਸਤੀਜਾ, ਅਕਾਦਮਿਕ ਡਾਇਰੈਕਟਰ ਸੁਨੀਲ ਸਤੀਜਾ ਨੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਮੰੂਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਅੰਮਿ੍ਤਪਾਨ ਕਰ ਕੇ ਪਹੁੰਚੇ ਬੱਚਿਆਂ ਦਾ ਗੁਰਦੁਆਰਾ ਸਾਹਿਬ ਹਮੀਦੀ ਵਿਖੇ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਤਪਦਿਕ ਦੇ ਲੱਛਣ ਸਾਹਮਣੇ ਆਉਣ 'ਤੇ ਤੁਰੰਤ ਜਾਂਚ ਕਰਵਾਈ ਜਾਵੇ-ਡਾ. ਕੰਵਲਜੀਤ ਸਿੰਘ ਬਾਜਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।