13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਦਾਣਾ ਮੰਡੀਆਂ ਵਿਚ ਬੈਠੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ <br/>

ਅਜੀਤ ਡੈਸਕ 19-04-2026
ਟੱਲੇਵਾਲ, 18 ਅਪੈ੍ਰਲ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਨਾਲ ਸਬੰਧਿਤ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਮਾਰਕੀਟ ਕਮੇਟੀ ਭਦੌੜ ਅਤੇ ਬਰਨਾਲਾ ਅਧੀਨ ਆਉਂਦੀਆਂ ਵੱਖ-ਵੱਖ ਦਾਣਾ ਮੰਡੀਆਂ ਵਿਚ ਪਹੁੰਚ ਕੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਗੁਰਮੇਲ ਸਿੰਘ ਮੌੜ ਨੇ ਪਿੰਡ ਪੱਖੋਕੇ ਦੀ ਦਾਣਾ ਮੰਡੀ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਪਿਛਲੇ ਇਕ ਹਫ਼ਤੇ ਤੋਂ ਮੰਡੀਆਂ ਵਿਚ ਆਪਣੀ ਫ਼ਸਲ ਲੈ ਕੇ ਬੈਠੇ ਹਨ, ਪਰ ਕਣਕ ਦੀ ਖ਼ਰੀਦ ਸਮੇਂ ਸਿਰ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸਾਨਾਂ ਦੀ ਫ਼ਸਲ ਖ਼ਰੀਦਣ ਦੀ ਬਜਾਏ ਉਨ੍ਹਾਂ ਨੂੰ ਖੱਜਲ ਕਰ ਰਹੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਕਣਕ ਦੀ ਖ਼ਰੀਦ 'ਤੇ ਲਾਈਆਂ ਬੇਲੋੜੀਆਂ ਸ਼ਰਤਾਂ ਖ਼ਤਮ ਕਰ ਕੇ ਸਾਰੀ ਕਣਕ ਦੀ ਖ਼ਰੀਦ ਸਰਕਾਰੀ ਭਾਅ 'ਤੇ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ ਦੀ ਖ਼ਰੀਦ ਸ਼ਰਤਾਂ ਵਿਚ ਰਾਜਸਥਾਨ, ਹਰਿਆਣਾ ਵਿਚ ਢਿੱਲ ਦੇ ਦਿੱਤੀ ਹੈ ਜੋ ਚੰਗੀ ਗੱਲ ਹੈ, ਪਰ ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ ਹੈ | ਉਨ੍ਹਾਂ ਨੇ ਮੰਗ ਕੀਤੀ ਕਿ ਕਣਕ ਦੀ ਖ਼ਰੀਦ ਪੂਰੀ ਤਰ੍ਹਾਂ ਸ਼ੁਰੂ ਕਰ ਕੇ ਤੇਜ਼ੀ ਲਿਆਂਦੀ ਜਾਵੇ | ਇਸ ਮੌਕੇ ਭੋਲਾ ਸਿੰਘ ਪੰਚ, ਜਗਦੇਵ ਸਿੰਘ, ਰੂਪ ਸਿੰਘ, ਮਿੱਠੂ ਸਿੰਘ, ਸੁਖਦੇਵ ਸਿੰਘ, ਜੰਟਾ ਸਿੰਘ, ਬਲਵੀਰ ਸਿੰਘ, ਕਾਪਾ ਸਿੰਘ, ਕੁਲਵਿੰਦਰ ਸਿੰਘ, ਭਜਨ ਸਿੰਘ, ਮਿੰਦਰ ਸਿੰਘ, ਭੋਲਾ ਸਿੰਘ, ਜਸ਼ਨਦੀਪ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਫ਼ਤਿਹ ਕਾਲਜ ਰਾਮਪੁਰਾ ਦੇ ਬੀ. ਐਡ. ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਰਨਾਲਾ ਦਾ ਡੈਲੀਗੇਟ ਇਜਲਾਸ ਹੋਇਆ-ਲਾਭ ਸਿੰਘ ਮੰਡੇਰ ਮੁੜ ਬਣੇ ਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।