13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਫ਼ਤਿਹ ਕਾਲਜ ਰਾਮਪੁਰਾ ਦੇ ਬੀ. ਐਡ. ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 19-04-2026
ਤਪਾ ਮੰਡੀ, 18 ਅਪ੍ਰੈਲ (ਵਿਜੇ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਦੇ ਫ਼ਤਿਹ ਕਾਲਜ ਆਫ਼ ਬੀ.ਐਡ. ਫ਼ਾਰ ਵੁਮੈਨ ਦੇ ਸੈਸ਼ਨ 2024-26 ਸਮੈਸਟਰ ਚੌਥਾ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਨ ਅਕਾਦਮਿਕ ਡਾ: ਜਗਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸੈਸ਼ਨ ਵਿਚ ਕੁੱਲ 83 ਵਿਦਿਆਰਥੀ ਸ਼ਾਮਿਲ ਸਨ | ਉਨ੍ਹਾਂ ਦੱਸਿਆ ਕਿ ਨਵਜੋਤ ਕੌਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਜਦਕਿ ਕਿੰਦਰਜੀਤ ਕੌਰ ਨੇ 94.6 ਫ਼ੀਸਦ ਅੰਕ ਲੈ ਕੇ ਦੂਜਾ ਅਤੇ ਸੁਖਪ੍ਰੀਤ ਕੌਰ, ਸਤਵੀਰ ਕੌਰ ਅਤੇ ਮਨਜੋਤ ਕੌਰ ਨੇ 94 ਫ਼ੀਸਦ ਅੰਕ ਹਾਸਲ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਬਾਕੀ ਬਹੁਤ ਸਾਰੇ ਵਿਦਿਆਰਥੀਆਂ ਨੇ ਵੀ 90 ਫ਼ੀਸਦ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਕਾਲਜ ਦੇ ਚੇਅਰਮੈਨ ਐਸ.ਐਸ. ਚੱਠਾ ਨੇ ਆਪਣੇ ਬਿਆਨ ਵਿਚ ਕਿਹਾ ਕਿ ਇਹ ਨਤੀਜੇ ਸੰਸਥਾ ਦੀ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਅਧਿਆਪਕਾਂ ਦੀ ਲਗਨ ਦਾ ਸਪਸ਼ਟ ਪ੍ਰਮਾਣ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਕਾਮਯਾਬੀ ਉਨ੍ਹਾਂ ਦੇ ਉਜਲੇ ਭਵਿੱਖ ਦੀ ਮਜ਼ਬੂਤ ਨੀਂਹ ਹੈ | ਇਸ ਉਪਲਬਧੀ 'ਤੇ ਐਮ.ਡੀ. ਮਨਜੀਤ ਕੌਰ ਚੱਠਾ, ਡੀਨ ਅਕਾਦਮਿਕ ਡਾ: ਜਗਵਿੰਦਰ ਸਿੰਘ ਸਿੱਧੂ, ਪਿ੍ੰਸੀਪਲ ਬਘੇਲ ਸਿੰਘ, ਸਹਾਇਕ ਡਾਇਰੈਕਟਰ ਹਰਪ੍ਰੀਤ ਹੈਪੀ ਵਲੋਂ ਸਮੁੱਚੇ ਸਟਾਫ਼ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਬੀ.ਐਡ. ਵਿਭਾਗ ਦੇ ਮੁਖੀ ਪ੍ਰੋਫੈਸਰ ਸੰਦੀਪ ਕੌਰ, ਪ੍ਰੋ: ਪੂਜਾ ਸ਼ਰਮਾ, ਪ੍ਰੋਫੈਸਰ ਜੋਨੀ ਰਾਣੀ, ਪ੍ਰੋਫੈਸਰ ਗੁਰਵਿੰਦਰ ਸਿੰਘ ਅਤੇ ਪ੍ਰੋਫੈਸਰ ਕਿ੍ਸ਼ਨ ਸਿੰਘ ਦੀ ਅਣਥੱਕ ਮਿਹਨਤ ਅਤੇ ਸਮਰਪਣ ਨਾਲ ਹੀ ਇਹ ਕਾਮਯਾਬੀ ਸੰਭਵ ਹੋਈ ਹੈ |



ਪਿਛਲੀ ਖ਼ਬਰ ਚੀਮਾ ਵਿਖੇ ਟਰਾਂਸਫ਼ਾਰਮਰ ਤੋਂ ਨਿਕਲੀ ਚੰਗਿਆੜੀ ਨੇ 5 ਏਕੜ ਕਣਕ ਤੇ ਕਈ ਏਕੜ ਨਾੜ ਕੀਤੀ ਰਾਖ <br/> ਅਗਲੀ ਖ਼ਬਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਦਾਣਾ ਮੰਡੀਆਂ ਵਿਚ ਬੈਠੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।