13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸੰਗਰੂਰ ਦੇ ਅੱਠਵੀਂ ਦੇ ਮੈਰਿਟ ਮੈਰਿਟ ਸੂਚੀ ਵਿੱਚ ਆਏ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰ 'ਤੇ ਕੀਤਾ ਸ਼ਾਨਦਾਰ ਸਨਮਾਨ

ਅਜੀਤ ਡੈਸਕ 19-04-2026
ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੋਰੀਆ, ਅਮਨਦੀਪ ਸਿੰਘ ਬਿੱਟਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਸੰਗਰੂਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ | ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈ. ਸਿੱ.) ਸੰਗਰੂਰ ਵਿਖੇ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਇਨ੍ਹਾਂ ਵਿੱਚ ਪੰਜਾਬ ਭਰ 'ਚੋਂ ਦੂਜੇ ਸਥਾਨ 'ਤੇ ਰਹੀ ਜ਼ਿਲੇ੍ਹ ਸੰਗਰੂਰ ਨਾਲ ਸੰਬੰਧਿਤ ਜਪਨੀਤ ਕੌਰ (ਅੜਕਵਾਸ) ਸਮੇਤ ਕੋਮਲਪ੍ਰੀਤ ਕੌਰ (ਮੰਗਵਾਲ), ਮਨਸੀਰਤ ਕੌਰ (ਝਾੜੋਂ), ਮਾਹਿਰਾ (ਸੰਗਰੂਰ), ਨੈਨਸੀ (ਮੂਨਕ), ਪਰਵੀਨ ਕੌਰ (ਫ਼ਤਿਹਗੜ੍ਹ), ਮੰਨਤ ਸ਼ਾਹ (ਸੰਗਰੂਰ), ਜਸਨੂਰ ਕੌਰ (ਅਨਦਾਣਾ), ਖੁਸ਼ਪ੍ਰੀਤ ਕੌਰ (ਭੁਲਰਹੇੜੀ) ਅਤੇ ਜਾਗਿ੍ਤੀ ਰਾਣੀ (ਸੁਨਾਮ) ਸ਼ਾਮਿਲ ਸਨ | ?ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡੀ.ਈ.ਓ. ਤਰਵਿੰਦਰ ਕੌਰ ਨੇ ਕਿਹਾ ਕਿ ਅੱਜ ਦਾ ਦਿਨ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲਾ ਹੈ | ਉਨ੍ਹਾਂ ਕਿਹਾ ਕਿ ਮਿਹਨਤ ਕਿਸੇ ਖ਼ਾਸ ਸੰਸਥਾ ਦੀ ਮੁਹਤਾਜ ਨਹੀਂ ਹੁੰਦੀ, ਸਗੋਂ ਬੱਚੇ ਦੀ ਲਗਨ ਅਤੇ ਇਰਾਦਾ ਉਸ ਨੂੰ ਮੰਜ਼ਿਲ ਤੱਕ ਪਹੁੰਚਾਉਂਦਾ ਹੈ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਜ਼ਿਲ੍ਹੇ ਦਾ ਸਰਮਾਇਆ ਦੱਸਦਿਆਂ ਭਵਿੱਖ ਵਿੱਚ ਹੋਰ ਵੀ ਉੱਚੀਆਂ ਮੰਜ਼ਿਲਾਂ ਸਰ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਵਿਦਿਆਰਥੀਆਂ ਦੇ ਨਾਲ ਆਏ ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਮੁਖੀਆਂ ਨੂੰ ਵੀ ਵਧਾਈ ਦਿੱਤੀ ਗਈ | ਸਿੱਖਿਆ ਵਿਭਾਗ ਵੱਲੋਂ ਸਾਰੇ ਮਹਿਮਾਨਾਂ ਲਈ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ | ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਸਨਮਾਨ ਸਮਾਰੋਹਾਂ ਨਾਲ ਦੂਜੇ ਵਿਦਿਆਰਥੀਆਂ ਅੰਦਰ ਵੀ ਅੱਗੇ ਵਧਣ ਦਾ ਜਜ਼ਬਾ ਪੈਦਾ ਹੁੰਦਾ ਹੈ |
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਦਸਵੀਂ 'ਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਸੰਗਰੂਰ ਪੁਲਿਸ ਨੇ ਰੇਲਵੇ ਸਟੇਸ਼ਨ ਦੀ ਕੀਤੀ ਅਚਨਚੇਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।