13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਨਸ਼ਿਆਂ ਦਾ ਖ਼ਾਤਮਾ ਕਰ ਕੇ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ-ਥਾਣਾ ਮੁਖੀ ਚਾਹਲ

ਅਜੀਤ ਡੈਸਕ 19-04-2026
ਤਪਾ ਮੰਡੀ, 18 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਸ਼ਾ ਇਕ ਅਜਿਹਾ ਜ਼ਹਿਰ ਹੈ, ਜੋ ਘਰਾਂ ਦੇ ਘਰ ਤਬਾਹ ਕਰ ਦਿੰਦਾ ਹੈ | ਜਿਸ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ, ਕਿਉਂਕਿ ਨਸ਼ਿਆਂ ਦਾ ਖ਼ਾਤਮਾ ਕਰ ਕੇ ਹੀ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਤਪਾ ਦੀ ਨਵ-ਨਿਯੁਕਤ ਮੁਖੀ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਸਮੂਹ ਪੁਲਿਸ ਮੁਲਾਜ਼ਮਾਂ ਨਾਲ ਮੀਟਿੰਗ ਉਪਰੰਤ ਤਪਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਨਸ਼ੇ ਦਾ ਆਦੀ ਵਿਅਕਤੀ ਨਸ਼ੇ ਦੀ ਪੂਰਤੀ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ, ਕਿਉਂਕਿ ਨਸ਼ਾ ਕਰਨ ਨਾਲ ਉਸ ਦਾ ਦਿਮਾਗ਼ ਕੰਟਰੋਲ 'ਚ ਨਹੀਂ ਰਹਿੰਦਾ, ਜਿਸ ਕਾਰਨ ਉਹ ਚੋਰੀ, ਲੁੱਟਾਂ ਖੋਹਾਂ ਆਦਿ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਲੱਗਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਅਤੇ ਪਬਲਿਕ ਇੱਕਜੁੱਟ ਹੋ ਕੇ ਨਸ਼ੇ ਦੇ ਖ਼ਾਤਮੇ ਸਬੰਧੀ ਵਿੱਢੀ ਹੋਈ ਇਸ ਮੁਹਿੰਮ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਨਸ਼ਿਆਂ ਨੂੰ ਜੜ ਤੋਂ ਹੀ ਖ਼ਤਮ ਕੀਤਾ ਜਾ ਸਕਦਾ ਹੈ | ਥਾਣਾ ਮੁਖੀ ਮੈਡਮ ਚਾਹਲ ਕਿਹਾ ਕਿ ਅਗਰ ਇਲਾਕੇ ਜਾਂ ਆਸ ਪਾਸ ਨਸ਼ੇ ਦਾ ਸੇਵਨ ਕਰਦੇ ਕਿਸੇ ਵੀ ਵਿਅਕਤੀ ਸਬੰਧੀ ਕੋਈ ਸੂਚਨਾ ਮਿਲਦੀ ਹੈ ਤਾਂ ਉਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮਾਂ ਰਹਿੰਦੇ ਉਕਤ ਵਿਅਕਤੀ ਨੂੰ ਨਸ਼ੇ ਤੋਂ ਬਚਾਇਆ ਜਾ ਸਕੇ | ਇਸ ਮੌਕੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਹਰਵਿੰਦਰਪਾਲ ਸਿੰਘ, ਮੁੱਖ ਮੁਣਸ਼ੀ ਕਮਲ ਕਿਸ਼ੋਰ, ਹੌਲਦਾਰ ਇਕਬਾਲ ਸਿੰਘ ਆਦਿ ਸਮੂਹ ਪੁਲਿਸ ਮੁਲਾਜ਼ਮ ਮੌਜੂਦ ਸਨ |
ਪਿਛਲੀ ਖ਼ਬਰ ਨਿਰਮਲ ਡੇਰਾ ਨੈਣੇਵਾਲ ਦੇ ਵਿਵਾਦ 'ਚ 7 ਵਿਅਕਤੀਆਂ ਉਪਰ ਪਰਚਾ ਦਰਜ, ਇਕ ਗਿ੍ਫਤਾਰ ਅਗਲੀ ਖ਼ਬਰ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਉੱਤੇ ਕਿਸਾਨਾਂ ਨੇ ਜ਼ਿਲ੍ਹਾ ਸਪਲਾਈ ਕੰਟਰੋਲ ਦੇ ਦਫ਼ਤਰ ਅੱਗੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।