29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ 'ਚ ਲੱਗੇ ਕੂੜੇ ਦੇ ਅੰਬਾਰ -ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵਧਿਆ <br/>

ਅਜੀਤ ਡੈਸਕ 09-05-2026
ਤਪਾ ਮੰਡੀ, 8 ਮਈ (ਪ੍ਰਵੀਨ ਗਰਗ)-ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀ ਹਰ ਗਲੀ, ਮੁਹੱਲੇ ਅਤੇ ਚੌਰਾਹਿਆਂ 'ਚ ਕੂੜੇ ਦੇ ਅੰਬਾਰ ਲੱਗ ਗਏ ਹਨ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੱਧ ਗਿਆ ਹੈ ਅਤੇ ਲੋਕਾਂ 'ਚ ਹਾਹਾਕਾਰ ਮੱਚ ਗਈ ਹੈ | ਜਿਸ ਵੱਲ ਸੂਬਾ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਦਾ ਕੋਈ ਵੀ ਧਿਆਨ ਨਹੀਂ ਹੈ | ਦੱਸ ਦੇਈਏ ਕਿ ਸਫ਼ਾਈ ਸੇਵਕ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲੈ ਕੇ ਤਰਲੋ ਮੱਛੀ ਹੋ ਰਹੇ ਹਨ ਜਿਸ ਵੱਲ ਸੂਬਾ ਸਰਕਾਰ ਨੇ ਕੋਈ ਵੀ ਧਿਆਨ ਨਹੀਂ ਦਿੱਤਾ, ਜਿਸ ਕਾਰਨ ਮਜਬੂਰ ਹੋ ਕੇ ਉਹ ਹੜਤਾਲ 'ਤੇ ਬੈਠੇ ਹਨ | ਜਦ ਇਸ ਸਬੰਧੀ ਸ਼ਹਿਰ ਦੇ ਕੁੱਝ ਨੁਮਾਇੰਦਿਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਕੂੜੇ ਦੇ ਢੇਰਾਂ ਕਾਰਨ ਸ਼ਹਿਰ ਵਾਸੀਆਂ ਦਾ ਜਿਊਣਾ ਦੁੱਭਰ ਹੋ ਗਿਆ ਹੈ ਕਿਉਂਕਿ ਸ਼ਹਿਰ ਦੀਆਂ ਗਲੀ- ਮੁਹੱਲਿਆਂ 'ਚ ਲੱਗੇ ਕੂੜੇ ਦੇ ਢੇਰਾਂ ਵਿਚੋਂ ਭੈੜੀ ਬਦਬੂ ਮਾਰਨ ਲੱਗ ਪਈ ਹੈ ਅਤੇ ਦੁਕਾਨਾਂ ਤੇ ਗ੍ਰਾਹਕ ਵੀ ਆਉਣ ਤੋਂ ਕੰਨੀ ਕਤਰਾਉਣ ਲੱਗ ਪਿਆ ਹੈ | ਜਿੱਥੇ ਇੱਕ ਪਾਸੇ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਮਨਵਾਉਣ ਨੂੰ ਲੈ ਕੇ ਬਜ਼ਿਦ ਹਨ ਉੱਥੇ ਦੂਜੇ ਪਾਸੇ ਜੇਕਰ ਇਸੇ ਤਰ੍ਹਾਂ ਕੂੜੇ ਦੇ ਢੇਰ ਲੱਗਦੇ ਰਹੇ ਤਾਂ ਪੂਰਾ ਸ਼ਹਿਰ ਬਿਮਾਰੀਆਂ ਦੇ ਲਪੇਟ ਵਿਚ ਆ ਜਾਵੇਗਾ | ਇਸ ਮੌਕੇ ਸ਼ਹਿਰ ਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਲੱਗੇ ਕੂੜੇ ਦੇ ਢੇਰਾਂ ਨੂੰ ਜਲਦ ਤੋਂ ਜਲਦ ਚੁਕਵਾਇਆ ਜਾਵੇ |

ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਬਰਨਾਲਾ ਦੀ ਅਸਿਸਟੈਂਟ ਪ੍ਰੋਫੈਸਰ ਵਲੋਂ ਧਰਨਾ 11 ਨੂੰ <br/> ਅਗਲੀ ਖ਼ਬਰ ਨਰਿੰਦਰ ਸ਼ਰਮਾ ਨੂੰ ਤੁਰਕੂ ਫਿਨਲੈਂਡ ਲਈ ਚੁਣੇ ਜਾਣ 'ਤੇ ਖ਼ੁਸ਼ੀ ਦੀ ਲਹਿਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।