29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਯੂਨੀਵਰਸਿਟੀ ਕਾਲਜ ਬਰਨਾਲਾ ਦੀ ਅਸਿਸਟੈਂਟ ਪ੍ਰੋਫੈਸਰ ਵਲੋਂ ਧਰਨਾ 11 ਨੂੰ <br/>

ਅਜੀਤ ਡੈਸਕ 09-05-2026
ਬਰਨਾਲਾ, 8 ਮਈ (ਅਸ਼ੋਕ ਭਾਰਤੀ)-ਯੂਨੀਵਰਸਿਟੀ ਕਾਲਜ ਬਰਨਾਲਾ ਦੀ ਅਸਿਸਟੈਂਟ ਪ੍ਰੋਫੈਸਰ ਪੰਜਾਬੀ ਡਾ: ਹਰਪ੍ਰੀਤ ਕੌਰ ਨੇ ਕਾਲਜ ਦੀ ਇੰਚਾਰਜ ਖ਼ਿਲਾਫ਼ ਵਧੀਕੀਆਂ ਅਤੇ ਗੈਰ-ਜ਼ਿੰਮੇਵਾਰਾਨਾ ਵਿਵਹਾਰ ਦੇ ਵਿਰੋਧ ਵਿਚ 11 ਮਈ 2026 ਤੋਂ ਧਰਨਾ ਲਗਾਉਣ ਦੀ ਐਲਾਨ ਕੀਤਾ ਹੈ | ਇਸ ਸਬੰਧੀ ਡਾ: ਹਰਪ੍ਰੀਤ ਕੌਰ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਜਦੋਂ ਤੋਂ ਕਾਲਜ ਦੇ ਇੰਚਾਰਜ ਨੇ ਕਾਰਜਭਾਰ ਸੰਭਾਲਿਆ ਹੈ, ਉਦੋਂ ਤੋਂ ਕਾਲਜ ਦਾ ਮਾਹੌਲ ਪ੍ਰਭਾਵਿਤ ਹੋਇਆ ਹੈ ਅਤੇ ਵਿਦਿਆਰਥੀਆਂ ਸਮੇਤ ਕਾਲਜ ਦੀ ਹੋਂਦ ਲਈ ਵੀ ਖ਼ਤਰਾ ਪੈਦਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਇੰਚਾਰਜ ਦੇ ਕੰਮਕਾਜ ਦਾ ਵਿਰੋਧ ਕਰਦਾ ਹੈ, ਉਸ ਦੀ ਆਵਾਜ਼ ਨੂੰ ਦਬਾਉਣ ਲਈ ਯੂਨੀਵਰਸਿਟੀ ਪ੍ਰਸ਼ਾਸਨ ਅੱਗੇ ਗ਼ਲਤ ਤਸਵੀਰ ਪੇਸ਼ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸੇ ਰਵੱਈਏ ਦੇ ਤਹਿਤ ਉਨ੍ਹਾਂ ਨੂੰ ਵੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਜਨਵਰੀ 2026 ਮਹੀਨੇ ਦੀ ਤਨਖ਼ਾਹ ਰੋਕ ਲਈ ਗਈ ਹੈ | ਯੂਨੀਵਰਸਿਟੀ ਪ੍ਰਸ਼ਾਸਨ ਕੋਲ ਮਾਮਲਾ ਰੱਖਣ ਦੇ ਬਾਵਜੂਦ ਕੋਈ ਹੱਲ ਨਹੀਂ ਕੱਢਿਆ ਗਿਆ, ਜਿਸ ਕਾਰਨ ਹੁਣ ਉਹ ਧਰਨਾ ਲਗਾਉਣ ਲਈ ਮਜਬੂਰ ਹੋਏ ਹਨ | ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਕੇਵਲ ਆਪਣੇ ਹੱਕਾਂ ਲਈ ਨਹੀਂ ਸਗੋਂ ਕਾਲਜ ਦੀ ਮੁੜ-ਸੁਰਜੀਤੀ ਅਤੇ ਸਰਕਾਰੀ ਅਦਾਰੇ ਦੀ ਸ਼ਾਖ਼ ਬਚਾਉਣ ਲਈ ਵੀ ਹੈ | ਡਾ: ਹਰਪ੍ਰੀਤ ਰੂਬੀ ਨੇ ਵੱਖ-ਵੱਖ ਸਮਾਜਿਕ ਜਥੇਬੰਦੀਆਂ, ਬੁੱਧੀਜੀਵੀ ਵਰਗ ਅਤੇ ਇਲਾਕਾ ਵਾਸੀਆਂ ਨੂੰ ਇਸ ਸੰਘਰਸ਼ ਵਿਚ ਸਾਥ ਦੇਣ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਗੈਸ ਏਜੰਸੀ ਤੋਂ ਦੁਖੀ ਖਪਤਕਾਰਾਂ ਨੇ ਕੀਤਾ ਰੋਸ ਪ੍ਰਗਟ <br/> ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ 'ਚ ਲੱਗੇ ਕੂੜੇ ਦੇ ਅੰਬਾਰ -ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵਧਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।