28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪ੍ਰੀਤਪਾਲ ਸਿੰਘ ਬਾਪਲਾ ਨੂੰ ਜ਼ਿਲ੍ਹਾ ਯੂਥ ਪ੍ਰਧਾਨ ਕੀਤਾ ਨਿਯੁਕਤ <br/>

ਅਜੀਤ ਡੈਸਕ 09-05-2026
ਸੰਦੌੜ, 8 ਮਈ (ਜਸਵੀਰ ਸਿੰਘ ਜੱਸੀ) - ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਵੱਲੋਂ ਪਾਰਟੀ ਵਿੱਚ ਚੰਗੀ ਕਾਰਗੁਜ਼ਾਰੀ ਅਤੇ ਪੰਥ ਤੇ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਵਾਲੇ ਜੁਝਾਰੂ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ | ਜਿਸ ਦੇ ਮੱਦੇਨਜ਼ਰ ਪਾਰਟੀ ਵਿਚ ਅਣਥੱਕ ਮਿਹਨਤ ਕਰਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਤਤਪਰ ਰਹਿਣ ਵਾਲੇ ਸੰਦੌੜ ਜੋਨ ਦੇ ਪਿੰਡ ਬਾਪਲਾ ਤੋਂ ਮਿਹਨਤੀ ਵਰਕਰ ਪ੍ਰੀਤਪਾਲ ਸਿੰਘ ਬਾਪਲਾ ਨੂੰ ਜ਼ਿਲ੍ਹਾ ਮਲੇਰਕੋਟਲਾ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਜ਼ਿਲ੍ਹਾ ਮਲੇਰਕੋਟਲਾ ਦੇ ਦੋਵੇਂ ਹਲਕਾ ਮਲੇਰਕੋਟਲਾ ਅਤੇ ਹਲਕਾ ਅਮਰਗੜ੍ਹ ਦੇ ਜੁਝਾਰੂ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਦੌਰਾਨ ਪਾਰਟੀ ਆਗੂਆਂ ਵੱਲੋਂ ਸਿਰਪਾਓ ਦੀ ਰਸਮ ਨਾਲ ਕੀਤੀ ਗਈ | ਇਸ ਮੌਕੇ ਇਮਾਨ ਸਿੰਘ ਮਾਨ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜੋ ਸਿੱਖ ਕੌਮ ਦੀ ਇੱਕੋ ਇੱਕ ਪਾਰਟੀ ਹੈ, ਜਿਸ ਨੇ ਸਿੱਖ ਕੌਮ ਦੇ ਹਰ ਖੇਤਰ ਦੇ ਮਸਲਿਆਂ ਨੂੰ ਅੱਗੇ ਹੋ ਕੇ ਅਹਿਮ ਰੋਲ ਨਿਭਾਇਆ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਪਾਰਟੀ ਨੂੰ ਉਮੀਦ ਹੈ ਕਿ ਪ੍ਰੀਤਪਾਲ ਸਿੰਘ ਬਾਪਲਾ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਯੂਥ ਨੂੰ ਪਾਰਟੀ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਪੰਥ ਤੇ ਪੰਜਾਬ ਦੇ ਹਿਤਾਂ ਲਈ ਮਜ਼ਬੂਤੀ ਨਾਲ ਖੜੇ ਰਹਿਣਗੇ |ਜ਼ਿਲ੍ਹਾ ਪ੍ਰਧਾਨ ਪ੍ਰੀਤਪਾਲ ਸਿੰਘ ਦੀ ਇਸ ਨਿਯੁਕਤੀ ਤੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਪ੍ਰੀਤਪਾਲ ਸਿੰਘ ਨੇ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਤਨ ਦੇਹੀ ਨਾਲ ਨਿਭਾ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ |

ਪਿਛਲੀ ਖ਼ਬਰ ਸਟੇਟ ਬੈਂਕ ਦੇ ਮੁਲਾਜ਼ਮ 25 ਤੋਂ ਦੋ ਦਿਨਾਂ ਹੜਤਾਲ 'ਤੇ ਜਾਣਗੇ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਸੌਂਦ ਪਰਿਵਾਰ ਨੇ ਆਪ 'ਚ ਕੀਤੀ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।