27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਦਰ ਟੀਚਰ ਸਕੂਲ ਵਿਖੇ ਕਰੀਅਰ ਕਾਊਾਸਿਲੰਗ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 09-05-2026
ਬਰਨਾਲਾ, 8 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ 12ਵੀਂ ਦੇ ਕਾਮਰਸ ਦੇ ਵਿਦਿਆਰਥੀਆਂ ਲਈ ਕੈਰੀਅਰ ਕਾਊਾਸਿਲੰਗ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੱੁਖ ਮਹਿਮਾਨ ਕੈਰੀਅਰ ਮਾਹਿਰ ਸ੍ਰੀਮਤੀ ਜਸਪ੍ਰੀਤ ਬੰਗਾ, ਸ੍ਰੀ ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਪਣੀ ਸਮਰੱਥਾ ਨੂੰ ਮਹਿਸੂਸ ਕਰਨ ਅਤੇ ਜੀਵਨ ਵਿਚ ਉੱਚ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੰਪਨੀ ਸੈਕਟਰੀ, ਕੰਪਿਊਟਰ, ਮੈਨੇਜਮੈਂਟ, ਲਾਅ, ਫ਼ੈਸ਼ਨ ਡਿਜ਼ਾਇਨਿੰਗ, ਪ੍ਰੋਫੈਸ਼ਨਲ ਕੋਰਸਾਂ ਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਵਿਭਾਗਾਂ ਵਿਚ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਵਲੋਂ ਵਿਦਿਆਰਥੀਆਂ ਨੇ ਪੱੁਛੇ ਸਵਾਲਾਂ ਦੇ ਜਵਾਬ ਵੀ ਦਿੱਤੇ | ਸੰਸਥਾ ਦੇ ਐਮ.ਡੀ. ਸ੍ਰੀ ਕਪਿਲ ਮਿੱਤਲ, ਪ੍ਰਧਾਨ ਨਿਸ਼ੀ ਮਿੱਤਲ, ਪਿ੍ੰਸੀਪਲ ਦਲਜੀਤ ਸਿੰਘ ਨੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਭਵਿੱਖ ਲਈ ਇਕ ਨਵੀਂ ਦਿਸ਼ਾ ਪ੍ਰਦਾਨ ਕਰਦੇ ਹਨ | ਮੱੁਖ ਮਹਿਮਾਨਾਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਸੂਬੇ ਵਿਚ ਇਕ ਵਾਰ ਫੇਰ ਸਰਕਾਰ ਬਣਾਏਗੀ-ਗਿੱਲ, ਭੱਠਲ <br/> ਅਗਲੀ ਖ਼ਬਰ ਨਿਊ ਅੰਮਿ੍ਤਸਰ ਦੇ ਭਾਈ ਗੁਰਦਾਸ ਜੀ ਨਗਰ 'ਚ ਨਰਕ ਵਰਗੇ ਹਾਲਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।