08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਦੀ ਮਹੀਨਾਵਾਰ ਮੀਟਿੰਗ <br/>

ਅਜੀਤ ਡੈਸਕ 10-05-2026
ਬਰਨਾਲਾ, 9 ਮਈ (ਗੁਰਪ੍ਰੀਤ ਸਿੰਘ ਲਾਡੀ)- ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਪੰਜਾਬ ਜ਼ਿਲ੍ਹਾ ਜਥੇਬੰਦੀ ਬਰਨਾਲਾ ਦੀ ਮਹੀਨਾਵਾਰ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਟੱਲੇਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਕਮੇਟੀ ਵਲੋਂ ਸੰਸਥਾ ਦੇ ਸਰਪ੍ਰਸਤ ਹਰਿੰਦਰ ਪਾਲ ਸਿੰਘ ਖ਼ਾਲਸਾ ਅਤੇ ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਬਰਨਾਲਾ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਫਰੀਡਮ ਫਾਈਟਰ ਪਰਿਵਾਰ ਦੇ ਮੈਂਬਰਾਂ ਨੂੰ ਮੈਂਬਰਸ਼ਿਪ ਕੱਟਣ ਅਤੇ ਮੈਂਬਰਾਂ ਨੂੰ ਸੰਸਥਾ ਨਾਲ ਜੋੜਨ 'ਤੇ ਜ਼ੋਰ ਦਿੱਤਾ ਗਿਆ | ਦੇਸ਼ ਭਗਤ ਯਾਦਗਾਰ ਦੀ ਚਾਰਦੀਵਾਰੀ, ਰਿਪੇਅਰ, ਰੰਗ ਰੋਗਨ ਕਰਨ ਲਈ ਵਰਕਰਾਂ ਦੀ ਡਿਊਟੀ ਲਗਾਈ ਗਈ | ਸੂਬਾ ਸਰਪ੍ਰਸਤ ਹਰਿੰਦਰ ਪਾਲ ਸਿੰਘ ਖ਼ਾਲਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰਾਂ ਸਾਡੇ ਫਰੀਡਮ ਫਾਈਟਰ ਪਰਿਵਾਰਾਂ ਦੇ ਨਾਂ 'ਤੇ ਸਿਆਸਤ ਕਰ ਰਹੀਆਂ ਹਨ ਪਰ ਸਾਡੇ ਪਰਿਵਾਰਾਂ ਦਾ ਕੇ ਹਾਲ ਤੱਕ ਨਹੀਂ ਪੁੱਛਿਆ ਗਿਆ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਘਰ ਤੋਂ ਸਹੁੰ ਚੱੁਕਣ ਵਾਲੀ ਸਰਕਾਰ ਜਾਂ ਫਰੀਡਮ ਫਾਈਟਰਾਂ ਨਾਲ ਸਬੰਧਿਤ ਮੰਤਰੀ, ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਦੀ ਸਾਰ ਲਈ | ਮੇਜਰ ਸਿੰਘ ਬਰਨਾਲਾ ਨੇ ਕਿਹਾ ਕਿ ਮੱੁਖ ਮੰਤਰੀ ਨੇ ਸੰਸਥਾ ਨੂੰ ਕਈ ਵਾਰ ਚੰਡੀਗੜ੍ਹ ਮਿਲਣ ਦਾ ਸਮਾਂ ਦਿੱਤਾ | ਉਨ੍ਹਾਂ ਕਿਹਾ ਕਿ ਸਰਕਾਰ ਸਾਡਾ ਸਬਰ ਨਾ ਪਰਖੇ | ਜੇਕਰ ਸਾਡੀਆਂ ਮੰਗਾਂ ਦਾ ਸਰਕਾਰ ਨੇ ਜਲਦ ਹੱਲ ਹੱਲ ਨਾ ਕੀਤਾ ਤਾਂ ਜੱਥੇਬੰਦੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ | ਇਸ ਮੌਕੇ ਅਮਰਜੀਤ ਸਿੰਘ, ਰਵੇਲ ਸਿੰਘ, ਗੁਰਮੇਲ ਸਿੰਘ, ਹਰਦੇਵ ਸਿੰਘ, ਹਰਬੰਸ ਸਿੰਘ, ਬੰਤ ਸਿੰਘ, ਜਸਵਿੰਦਰ ਕੌਰ ਧਨੌਲਾ, ਕਰਨੈਲ ਸਿੰਘ, ਨਛੱਤਰ ਸਿੰਘ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਦੀ ਅਣਦੇਖੀ ਕਾਰਨ ਸੀਵਰੇਜ ਦੇ ਓਵਰਫ਼ਲੋ ਹੋ ਰਹੇ ਪਾਣੀ ਨੇ ਦੁਕਾਨਦਾਰਾਂ ਦਾ ਜੀਣਾ ਕੀਤਾ ਦੁੱਭਰ <br/> ਅਗਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਕੋਆਪ੍ਰੇਟਿਵ ਬੈਂਕ ਬਰਨਾਲਾ ਮੂਹਰੇ ਰੋਸ ਧਰਨਾ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।