14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਕੁਰੜ ਦਾ ਬਾਰ੍ਹਵੀਂ ਅਤੇ ਦਸਵੀਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 17-05-2026
ਮਹਿਲ ਕਲਾਂ, 16 ਮਈ (ਅਵਤਾਰ ਸਿੰਘ ਅਣਖੀ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਦਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਰਿਹਾ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ਬਾਰ੍ਹਵੀਂ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ 100 ਪ੍ਰਤੀਸ਼ਤ ਨਤੀਜਾ ਪ੍ਰਾਪਤ ਕਰ ਕੇ ਆਪਣਾ ਰੁਤਬਾ ਕਾਇਮ ਰੱਖਿਆ | ਦਸਵੀਂ ਕਲਾਸ ਦੇ ਨਤੀਜੇ ਵਿਚ ਇੰਦਰਪ੍ਰੀਤ ਕੌਰ ਪੁੱਤਰੀ ਬੂਟਾ ਸਿੰਘ ਪਿੰਡ ਕੁਰੜ (ਬਰਨਾਲਾ) ਨੇ 605 (93.07 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਪਹਿਲਾ, ਹਰਜੋਤ ਸਿੰਘ ਪੁੱਤਰ ਜਸਵੀਰ ਸਿੰਘ ਪਿੰਡ ਕੁਰੜ ਨੇ 583 (89.69 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਲਵਪ੍ਰੀਤ ਕੌਰ ਪੁੱਤਰੀ ਬੂਟਾ ਸਿੰਘ ਪਿੰਡ ਮਾਂਗੇਵਾਲ ਨੇ 582 (89.53 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਅਤੇ ਬਾਰ੍ਹਵੀਂ ਕਲਾਸ ਦੇ ਨਤੀਜੇ ਵਿਚ ਆਰਟਸ ਸਟਰੀਮ ਵਿਚ ਹੁਸਨਪ੍ਰੀਤ ਕੌਰ ਪੁੱਤਰੀ ਕੁਲਵੰਤ ਸਿੰਘ ਨੇ 460 (92 ਫ਼ੀਸਦੀ) ਅੰਕ ਪਹਿਲਾ, ਕਰਨਵੀਰ ਸਿੰਘ ਪੁੱਤਰ ਗੁਰਦੀਪ ਸਿੰਘ ਨੇ 396 (79.20 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਦੂਜਾ, ਖੁਸ਼ਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਨੇ 394 (78.80 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਤੀਜਾ ਅਤੇ ਸਾਇੰਸ ਸਟਰੀਮ ਵਿਚ ਹਰਸਿਮਰਨ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 451 (90.20 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਪਹਿਲਾ, ਹਰਜੋਤ ਕੌਰ ਪੁੱਤਰੀ ਪਰਮਜੀਤ ਸਿੰਘ ਨੇ 449 (89.80 ਫ਼ੀਸਦੀ) ਨਾਲ ਦੂਜਾ, ਬਲਪ੍ਰੀਤ ਕੌਰ ਪੁੱਤਰੀ ਲਖਵੀਰ ਸਿੰਘ ਅਤੇ ਨਮਰਤਾ ਸ਼ਰਮਾ ਪੁੱਤਰੀ ਗਣੇਸ਼ ਦੱਤ ਨੇ 447 (89.40 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਤੀਜਾ ਅਤੇ ਕਮਰਸ ਸਟਰੀਮ ਵਿਚ ਸੁਖਚੈਨ ਸਿੰਘ ਪੁੱਤਰ ਬਲਜਿੰਦਰ ਸਿੰਘ ਨੇ 372 (74.40 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਪਹਿਲਾ, ਅਵਨੀਤ ਸਿੰਘ ਪੁੱਤਰ ਮਨਜੀਤ ਸਿੰਘ ਨੇ 341 (68.20 ਫ਼ੀਸਦੀ) ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਮਾਣਮੱਤੀ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਕੌਰ ਸਿੰਘ ਧਾਲੀਵਾਲ, ਐਮ.ਡੀ. ਸੁਖਵਿੰਦਰ ਕੌਰ ਧਾਲੀਵਾਲ, ਸੁਖਜੀਤ ਸਿੰਘ ਧਾਲੀਵਾਲ, ਪਿ੍ੰਸੀਪਲ ਮੈਡਮ ਰੁਪਿੰਦਰ ਕੌਰ ਚੀਮਾ, ਵਾਇਸ ਪਿ੍ੰਸੀਪਲ ਪ੍ਰਦੀਪ ਸਿੰਘ, ਅਕਾਦਮਿਕ ਇੰਚਾਰਜ ਕੁਲਦੀਪ ਸਿੰਘ ਮੰਡ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ | ਪਿ੍ੰਸੀਪਲ ਮੈਡਮ ਰੁਪਿੰਦਰ ਕੌਰ ਚੀਮਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਇਸ ਕਾਮਯਾਬੀ ਪਿੱਛੇ ਸਕੂਲ ਦੇ ਮਿਹਨਤੀ ਸਟਾਫ਼ ਦਾ ਵਡਮੁੱਲਾ ਯੋਗਦਾਨ ਹੈ | ਇਸ ਸੰਸਥਾ ਵਿਚੋਂ ਵਿੱਦਿਆ ਪ੍ਰਾਪਤ ਕਰ ਕੇ ਵਿਦਿਆਰਥੀ ਪਹਿਲਾਂ ਵੀ ਬਹੁਤ ਵੱਡੀਆਂ ਪ੍ਰਾਪਤੀਆਂ ਨਾਲ ਉੱਚ ਅਹੁਦਿਆਂ 'ਤੇ ਬਿਰਾਜਮਾਨ ਹਨ |
ਪਿਛਲੀ ਖ਼ਬਰ ਸਹੀ ਕਿਰਦਾਰ ਵਾਲੇ ਉਮੀਦਵਾਰਾਂ ਨੂੰ ਲੋਕ ਫ਼ਤਵਾ ਦੇਣ-ਗੁਰਦੀਪ ਸਿੰਘ ਬਾਠ <br/> ਅਗਲੀ ਖ਼ਬਰ ਝੋਨੇ ਦੀਆਂ ਸਿਫ਼ਾਰਿਸ਼ ਕਿਸਮਾਂ ਤੇ ਖ਼ਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ- ਡਾ. ਅਸ਼ੋਕ ਕੁਮਾਰ ਗਰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।