14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

40 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਔਰਤ ਕਾਬੂ <br/>

ਅਜੀਤ ਡੈਸਕ 17-05-2026
ਬਰਨਾਲਾ, 16 ਮਈ (ਰਾਜ ਪਨੇਸਰ)-ਸਥਾਨਕ ਪ੍ਰੇਮ ਪ੍ਰਧਾਨ ਮਾਰਕੀਟ ਨਜ਼ਦੀਕ ਇਕ ਔਰਤ ਨੂੰ 40 ਨਸ਼ੀਲੇ ਗ੍ਰਾਮ ਪਦਾਰਥ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਊਸ਼ਾ ਰਾਣੀ ਪਤਨੀ ਜਗਜੀਤ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ | ਜੋ ਕਿ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਪ੍ਰੇਮ ਪ੍ਰਧਾਨ ਮਾਰਕੀਟ ਦੇ ਨਜ਼ਦੀਕ ਘੁੰਮਦੀ ਦੇਖਿਆ ਗਿਆ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 40 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸੰਤ ਬਾਬਾ ਸੋਹਨ ਦਾਸ ਮਹਾਨ ਤਪੱਸਵੀਆਂ 'ਚੋਂ ਇਕ ਸਨ- ਕਾਲਾ ਢਿੱਲੋਂ <br/> ਅਗਲੀ ਖ਼ਬਰ ਨਾਮਜ਼ਦਗੀਆਂ ਮੌਕੇ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।