14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

320 ਗ੍ਰਾਮ ਚਰਸ ਸਮੇਤ ਔਰਤ ਕਾਬੂ <br/>

ਅਜੀਤ ਡੈਸਕ 17-05-2026
ਬਰਨਾਲਾ, 16 ਮਈ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਇਕ ਔਰਤ ਨੂੰ 320 ਗ੍ਰਾਮ ਚਰਸ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਪਿਆਰੀ ਦੇਵੀ ਉਰਫ਼ ਮਾਇਆ ਦੇਵੀ ਪਤਨੀ ਨੇਪਾਲੀ ਬਿੰਦ ਵਾਸੀ ਸਬਜ਼ੀ ਮੰਡੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ ਜੋ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਕਪਾਹ ਮੰਡੀ ਬਰਨਾਲਾ ਵਿਖੇ ਘੁੰਮਦਾ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 320 ਗ੍ਰਾਮ ਚਰਸ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ 14 ਵਾਰਦਾਤਾਂ ਨੂੰ ਹਥਿਆਰਾਂ ਦੀ ਨੋਕ 'ਤੇ ਅੰਜਾਮ ਦੇਣ ਵਾਲੇ ਲੁਟੇਰਾ ਗਰੋਹ ਦੇ 4 ਮੈਂਬਰ ਕਾਬੂ <br/> ਅਗਲੀ ਖ਼ਬਰ ਸੰਤ ਬਾਬਾ ਸੋਹਨ ਦਾਸ ਮਹਾਨ ਤਪੱਸਵੀਆਂ 'ਚੋਂ ਇਕ ਸਨ- ਕਾਲਾ ਢਿੱਲੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।