14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਚੰਡੀਗੜ੍ਹ 'ਚ ਕਿਸਾਨਾਂ 'ਤੇ ਕੀਤੇ ਜਬਰ ਵਿਰੁੱਧ ਕੇਂਦਰ ਸਰਕਾਰ ਤੇ ਪੰਜਾਬ ਗਵਰਨਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 17-05-2026
ਮਹਿਲ ਕਲਾਂ, 16 ਮਈ (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਦੇ ਨੋਟੀਫ਼ਿਕੇਸ਼ਨ ਨੂੰ ਰੱਦ ਕਰਵਾਉਣ ਪੰਜਾਬ ਯੂਨੀਵਰਸਿਟੀ ਪੰਜਾਬ ਨੂੰ ਦੇਣ ਅਤੇ ਰਿਪੇਰੀਅਨ ਕਾਨੂੰਨ ਅਨੁਸਾਰ ਪਾਣੀ ਦੀ ਵੰਡ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਦੇ ਗਵਰਨਰ ਭਵਨ ਵੱਲ ਹਜ਼ਾਰਾ ਕਿਸਾਨਾਂ ਅਤੇ ਅÏਰਤਾਂ ਦੇ ਮੁਜ਼ਾਹਰੇ ਨੂੰ ਰੋਕ ਕੇ ਕਮਾਂਡੋ ਫੋਰਸ ਵਲੋਂ ਕੀਤੇ ਅੰਨ੍ਹੇਵਾਹ ਜਬਰ ਜ਼ੁਲਮ ਖ਼ਿਲਾਫ਼ ਅੱਜ ਵੱਖ-ਵੱਖ ਪਿੰਡਾਂ 'ਚ ਰੋਸ ਪ੍ਰਦਰਸ਼ਨ ਕਰ ਕੇ ਪ੍ਰਧਾਨ ਮੰਤਰੀ ਅਤੇ ਪੰਜਾਬ ਰਾਜਪਾਲ ਦੇ ਪੁਤਲੇ ਸਾੜੇ ਗਏ | ਪਿੰਡ ਵਜੀਦਕੇ ਕਲਾਂ, ਗੁਰਮ, ਚੁਹਾਣਕੇ ਕਲਾਂ, ਮਹਿਲ ਕਲਾਂ ਸਮੇਤ ਹੋਰ ਪਿੰਡਾਂ ਵਿਚ ਕਿਸਾਨ ਵਰਕਰਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਜੱਜ ਸਿੰਘ ਗਹਿਲ, ਰਾਮ ਸਿੰਘ ਸੰਘੇੜਾ, ਕੁਲਜੀਤ ਸਿੰਘ ਵਜੀਦਕੇ, ਮਾਨ ਸਿੰਘ ਗੁਰਮ, ਕੁਲਦੀਪ ਸਿੰਘ ਚੌਹਾਨਕੇ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਦਾ ਫ਼ੈਸਲਾ ਪੰਜਾਬ ਦੇ ਹੱਕਾਂ 'ਤੇ ਸਿੱਧਾ ਹਮਲਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਚੰਡੀਗੜ੍ਹ 'ਚ ਕਿਸਾਨਾਂ 'ਤੇ ਕੀਤੇ ਜਬਰ ਦੀ ਕੜੀ ਨਿੰਦਾ ਕੀਤੀ | ਇਸ ਮੌਕੇ ਨਿਸ਼ਾਨ ਸਿੰਘ ਗੁੰਮਟੀ, ਅਜਮੇਰ ਸਿੰਘ ਭੱਠਲ, ਸੁਖਵਿੰਦਰ ਸਿੰਘ, ਇਕਾਈ ਪ੍ਰਧਾਨ ਮੇਜਰ ਸਿੰਘ ਗੁਰਮ, ਕੁਲਦੀਪ ਬਾਵਾ, ਗੁਰਦੇਵ ਸਿੰਘ ਗੁਰਮ, ਹੀਰਾ ਸਿੰਘ, ਬੂਟਾ ਸਿੰਘ, ਸੁਰਤ ਰਾਮ ਗੁਰਮ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਕਿਊ ਏਕਤਾ ਉਗਰਾਹਾਂ ਵਲੋਂ ਕੇਂਦਰ ਸਰਕਾਰ ਦੇ ਪੁਤਲੇ ਸਾੜ ਕੇ ਤਿੱਖਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਨਾਮਾਲੂਮ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।