15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ

ਅਜੀਤ ਡੈਸਕ 17-05-2026
ਹੰਡਿਆਇਆ, 16 ਮਈ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਦੇ ਸੁਪਰਵਾਈਜ਼ਰ ਹਰਮੀਤ ਸਿੰਘ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ ਅਜੈਪਟੀ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ | ਇਹ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ 'ਤੇ ਪੈਦਾ ਹੁੰਦਾ ਹੈ | ਜਿਵੇਂ ਕਿ ਕੂਲਰਾਂ ਦਾ ਪਾਣੀ, ਫ਼ਰਿਜਾਂ ਦੀ ਟਰੇਆਂ, ਕਬਾੜ ਦਾ ਸਮਾਨ, ਛੱਤਾਂ 'ਤੇ ਪਏ ਟੱੁਟੇ ਬਰਤਨ, ਟਾਇਰ, ਖੇਲਾਂ, ਗਮਲੇ ਆਦਿ ਵਿਚ ਪਲਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਕਾਂਬੇ ਨਾਲ ਬੁਖ਼ਾਰ, ਮਾਸ ਪੇਸੀਆਂ 'ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿ੍ਹਆਂ ਚੋਂ ਖ਼ੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਟੈਸਟ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਪਿ੍ੰਸੀਪਲ ਹਰਪ੍ਰੀਤ ਸਿੰਘ, ਗੁਰਲਾਲ ਸਿੰਘ, ਪਿ੍ਤਪਾਲ ਸਿੰਘ, ਪੂਨਮ ਸ਼ਰਮਾ, ਰਾਜੇਸ਼ ਕੁਮਾਰ, ਅਮਰਿੰਦਰ ਸਹਿਜਪਾਲ ਸਿਹਤ ਕਰਮਚਾਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਨਮੀਤ ਨੇ 11ਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤਿਆ <br/> ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ ਸੀਨੀ. ਸੈਕੰ. ਸਕੂਲ ਗਹਿਲ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।