15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਨਮੀਤ ਨੇ 11ਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤਿਆ <br/>

ਅਜੀਤ ਡੈਸਕ 17-05-2026
ਬਰਨਾਲਾ, 16 ਮਈ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਬਰਨਾਲਾ ਦੀ ਤੀਜੀ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਨਮੀਤ ਨੇ 11ਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 2026 ਵਿਚ ਦੂਜਾ ਸਥਾਨ ਹਾਸਿਲ ਕਰ ਕੇ ਚਾਂਦੀ ਦਾ ਤਗਮਾ ਜਿੱਤਿਆ ਹੈ | ਇਹ ਜਾਣਕਾਰੀ ਪਿ੍ੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਗੁਨਮੀਤ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕਰ ਕੇ ਜ਼ਿਲ੍ਹਾ ਬਰਨਾਲਾ, ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਡਾਇਰੈਕਟਰ ਸ੍ਰੀ ਵਰੁਣ ਭਾਰਤੀ, ਪਿ੍ੰਸੀਪਲ ਵਿੰਮੀਪੁਰੀ ਨੇ ਹੋਣਹਾਰ ਵਿਦਿਆਰਥਣ, ਉਨ੍ਹਾਂ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਬਾਰ੍ਹਵੀਂ 'ਚੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।