15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਮਹਿਲ ਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ <br/>

ਅਜੀਤ ਡੈਸਕ 17-05-2026
ਮਹਿਲ ਕਲਾਂ, 16 ਮਈ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਦੇ ਨਿਰਦੇਸ਼ਾਂ ਅਤੇ ਸੀ.ਐਚ.ਸੀ. ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਰਾਸ਼ਟਰੀ ਡੇਂਗੂ ਦਿਵਸ ਦੇ ਮੌਕੇ 'ਤੇ ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿਖੇ ਸਿਹਤ ਸਟਾਫ਼ ਵਲੋਂ ਵੱਖ-ਵੱਖ ਥਾਵਾਂ ਜਿਵੇਂ ਕਿ ਸਕੂਲਾਂ, ਜਨਤਕ ਥਾਵਾਂ, ਸਿਹਤ ਕੇਂਦਰਾਂ ਵਿਖੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸੀ.ਐਚ.ਸੀ ਚੰਨਣਵਾਲ ਵਿਖੇ ਲਗਾਏ ਗਏ ਕੈਂਪ ਦੌਰਾਨ ਆਪਣੇ ਸੰਬੋਧਨ ਵਿਚ ਡਾ: ਜਸਪਿੰਦਰ ਵਾਲੀਆ ਨੇ ਡੇਂਗੂ ਅਤੇ ਮਲੇਰੀਆ ਬੁਖ਼ਾਰ ਦੇ ਕਾਰਨ, ਲੱਛਣ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਦਾ ਮੱਛਰ ਖੜੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ | ਇਸ ਲਈ ਕੂਲਰਾਂ, ਗਮਲਿਆਂ, ਫ਼ਰਿਜਾਂ ਦੀਆਂ ਟਰੇਆਂ ਆਦਿ ਨੂੰ ਹਫ਼ਤੇ ਵਿਚ ਇਕ ਵਾਰ ਖ਼ਾਲੀ ਕਰ ਕੇ ਜ਼ਰੂਰ ਸੁਕਾਉਣਾ ਚਾਹੀਦਾ ਹੈ | ਸਰੀਰ ਨੂੰ ਢੱਕ ਕੇ ਰੱਖਣ, ਸੌਣ ਵੇਲੇ ਮੱਛਰ ਦਾਨੀ ਦਾ ਇਸਤੇਮਾਲ ਕਰਨ ਆਦਿ ਤਰੀਕੇ ਵਰਤ ਕੇ ਡੇਂਗੂ ਬੁਖ਼ਾਰ ਤੋਂ ਬਚਿਆ ਜਾ ਸਕਦਾ ਹੈ | ਇਸ ਮੌਕੇ ਸਰਕਾਰੀ ਹਾਈ ਸਕੂਲ ਕੁਰੜ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਮੌਕੇ ਜਾਣਕਾਰੀ ਦਿੰਦੇ ਹੋਏ ਹੈਲਥ ਵਰਕਰ ਨਵਜੀਵਨ ਸਿੰਘ ਅਤੇ ਪਲਵਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਡੇਂਗੂ ਬਾਰੇ ਜਾਗਰੂਕਤਾ ਸੰਬੰਧੀ ਪੋਸਟਰ ਅਤੇ ਪੈਂਫ਼ਲਿਟ ਵੀ ਵੰਡੇ ਗਏ | ਇਸ ਮੌਕੇ ਹੈਲਥ ਸੁਪਰਵਾਈਜ਼ਰ ਜਗਸੀਰ ਸਿੰਘ, ਹੈਲਥ ਵਰਕਰ ਮਨਪ੍ਰੀਤ ਸਿੰਘ, ਜਗਰਾਜ ਸਿੰਘ, ਖੁਸ਼ਵਿੰਦਰ ਕੁਮਾਰ, ਫਾਰਮੇਸੀ ਅਫ਼ਸਰ ਬਲਵਿੰਦਰ ਸਿੰਘ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਅਕਾਲ ਅਕੈਡਮੀ ਨੇ ਸੀ.ਬੀ.ਐੱਸ.ਈ. ਬਾਰ੍ਹਵੀਂ ਦੇ ਨਤੀਜਿਆਂ 'ਚ ਰਚਿਆ ਇਤਿਹਾਸ <br/> ਅਗਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਵਿਖੇ 'ਮੀਟ ਦ ਰਾਈਟਰ' ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।