15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਐੱਸ.ਡੀ. ਪਬਲਿਕ ਸਕੂਲ ਕੱਟੂ ਦਾ ਸੀ.ਬੀ.ਐਸ.ਈ. ਬੋਰਡ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 17-05-2026
ਧਨੌਲਾ, 16 ਮਈ (ਜਤਿੰਦਰ ਸਿੰਘ ਧਨੌਲਾ)-ਐੱਸ.ਡੀ. ਸਕੂਲ ਕੱਟੂ ਦਾ ਸੀ.ਬੀ.ਐਸ.ਈ. ਬੋਰਡ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਭਗਵੰਤ ਸਿੰਘ ਧਾਲੀਵਾਲ ਅਤੇ ਰਵਿੰਦਰ ਕੌਰ ਚੰਬਲ ਨੇ ਦਿੱਤੀ ਤੇ ਦੱਸਿਆ ਕਿ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਵਿਚੋਂ ਮਾਨਸੀ, ਉਰਮਾਨ ਸਿੰਘ, ਮੇਹੁਲ ਸਿੰਘ ਸਹਾਰਨ, ਹੁਸਨਪ੍ਰੀਤ ਕੌਰ, ਸੋਨੀਆ ਬਾਵਾ, ਅਮਰਵੀਰ ਸਿੰਘ, ਖੁਸ਼ਮੀਤ ਸਿੰਘ ਕੈਂਥ, ਅਭੈਜੀਤ ਸਿੰਘ ਧਾਲੀਵਾਲ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ | ਕਾਮਰਸ ਗਰੁੱਪ ਦੇ ਵਿਦਿਆਰਥੀਆਂ ਵਿਚੋਂ ਕੋਮਲਪ੍ਰੀਤ ਕੌਰ, ਹੁਸਨਦੀਪ ਕੌਰ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ | ਆਰਟਸ ਗਰੁੱਪ ਦੇ ਵਿਦਿਆਰਥੀਆਂ ਵਿਚੋਂ ਸੁਖਮਨਪ੍ਰੀਤ ਸਿੰਘ ਸ਼ਾਨਦਾਰ ਅੰਕ ਪ੍ਰਾਪਤ ਕੀਤੇ | ਇਸ ਮੌਕੇ ਡਾਇਰੈਕਟਰ ਭਗਵੰਤ ਸਿੰਘ ਧਾਲੀਵਾਲ ਅਤੇ ਡਾਇਰੈਕਟਰ ਮੈਡਮ ਰਵਿੰਦਰ ਕੌਰ ਚੰਬਲ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 395 ਨਾਮਜ਼ਦਗੀ ਪੱਤਰ ਦਾਖ਼ਲ- ਜ਼ਿਲ੍ਹਾ ਚੋਣ ਅਫ਼ਸਰ <br/> ਅਗਲੀ ਖ਼ਬਰ ਕੌਮੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਤਪਾ ਅਧੀਨ ਜਾਗਰੂਕਤਾ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।