05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਐਸ. ਜੀ. ਐਨ. ਇੰਟਰਨੈਸ਼ਨਲ ਸਕੂਲ ਵਿਖੇ ਦਿੱਤੀ ਅੱਗ ਬੁਝਾਉਣ ਸੰਬੰਧੀ ਜਾਣਕਾਰੀ <br/>

ਅਜੀਤ ਡੈਸਕ 23-05-2026
ਟੱਲੇਵਾਲ, 22 ਮਈ (ਸੋਨੀ ਚੀਮਾ)-ਐਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਸਕੂਲ ਦੇ ਬੱਚਿਆਂ ਨੂੰ ਸਾਡੇ ਰੋਜ਼ਾਨਾ ਜੀਵਨ ਵਿਚ ਅੱਗ ਨਾਲ ਵਾਪਰ ਰਹੀਆਂ ਘਟਨਾਵਾਂ ਬਾਰੇ ਅਤੇ ਉਸ ਦੇ ਬਚਾਓ ਜਾਣਕਾਰੀ ਦਿੱਤੀ ਅਤੇ ਅਚਾਨਕ ਅੱਗ ਲੱਗਣ ਤੇ ਅੱਗ ਬੁਝਾਉਣ ਵਾਲੇ ਉਪਕਰਨਾਂ ਦੀ ਟ੍ਰੇਨਿੰਗ ਦਿੱਤੀ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਮੱਖਣ ਸਿੰਘ ਦੀਵਾਨਾ ਅਤੇ ਕੁਲਜੀਤ ਸਿੰਘ ਸਮੇਤ ਸਮੂਹ ਸਟਾਫ਼ ਨੇ ਬੱਚਿਆਂ ਨੂੰ ਜਾਗਰੂਕ ਕਰਦਿਆਂ ਰੋਜ਼ਾਨਾ ਜੀਵਨ ਵਿਚ ਅੱਗ ਨਾਲ ਹੋ ਰਹੀਆਂ ਘਟਨਾਵਾਂ 'ਤੇ ਕਾਬੂ ਪਾਉਣ ਅਤੇ ਉਸ ਮੌਕੇ ਵਰਤੀਆਂ ਜਾਣ ਵਾਲੀਆ ਸਾਵਧਾਨੀਆਂ ਵਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ, ਤਾਂ ਕਿ ਅੱਗ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ | ਇਸ ਮੌਕੇ ਗੁਰਪ੍ਰੀਤ ਕੌਰ, ਆਸੂ ਵਰਮਾ, ਅਮਨਦੀਪ ਕੌਰ, ਰਮਨਜੀਤ ਕੌਰ, ਪ੍ਰਦੀਪ ਕੌਰ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਸੁਖਪ੍ਰੀਤ ਕੌਰ, ਸੁਖਮੀਤ ਕੌਰ, ਅਮਨਜੋਤ ਕੌਰ, ਲਛਮਣੀ, ਪ੍ਰਭਜੋਤ ਕੌਰ, ਕਮਲਜੀਤ ਕੌਰ, ਮਨਦੀਪ ਕੌਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਗਹਿਲ ਵਿਖੇ ਭਾਕਿਯੂ ਉਗਰਾਹਾਂ ਤੇ ਰੋਡ ਸੰਘਰਸ਼ ਕਮੇਟੀ ਦੀ ਮੀਟਿੰਗ <br/> ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਸੰਬੰਧੀ ਲੈਕਚਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।