05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਮਾਤਾ ਸਾਹਿਬ ਕੌਰ ਕਾਲਜ ਵਿਖੇ ਨਿਊਜ਼ੀਲੈਂਡ ਏਅਰਫੋਰਸ ਵਿਚ ਸੇਵਾਵਾਂ ਨਿਭਾ ਰਹੀ ਸੰਸਥਾ ਦੀ ਸਾਬਕਾ ਵਿਦਿਆਰਥਣ ਦੀ ਮਾਤਾ ਦਾ ਸਨਮਾਨ <br/>

ਅਜੀਤ ਡੈਸਕ 23-05-2026
ਟੱਲੇਵਾਲ, 22 ਮਈ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਸੀਨੀ. ਸੈਕੰ. ਸਕੂਲ ਗਹਿਲ (ਬਰਨਾਲਾ) ਵਿਖੇ ਸੈਸ਼ਨ 2025-26 ਦੀਆਂ ਸਾਲਾਨਾ ਪ੍ਰੀਖਿਆਵਾਂ 'ਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਲਈ ਸਨਮਾਨ ਸਮਾਰੋਹ ਆਯੋਜਿਤ ਕੀਤਾ | ਸੰਸਥਾ ਦੇ ਪਿੰ੍ਰਸੀਪਲ ਚਰਨਦੀਪ ਸਿੰਘ (ਡਾ:) ਨੇ ਕਿਹਾ ਕਿ ਸ਼੍ਰੋ. ਗੁ. ਪ੍ਰੰ. ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਅਧੀਨ ਤੇ ਸਕੱਤਰ (ਵਿੱਦਿਆ) ਇੰਜੀ. ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਇਹ ਸੰਸਥਾ ਵਿਦਿਆਰਥਣਾਂ ਦੀ ਅਕਾਦਮਿਕ ਪ੍ਰਵੀਨਤਾ ਤੇ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਲਈ ਵਚਨਬੱਧਤਾ ਹੈ | ਇਸ ਮੌਕੇ ਪਿ੍ੰਸੀਪਲ ਸਾਹਿਬ ਤੇ ਸਮੂਹ ਸਟਾਫ਼ ਵਲੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਬਾਰ੍ਹਵੀਂ (ਆਰਟਸ) ਵਿਚੋਂ ਫ਼ਸਟ ਪੁਜ਼ੀਸ਼ਨ ਅਮਨਪ੍ਰੀਤ ਕੌਰ ਨੂੰ ਉਨ੍ਹਾਂ ਦੇ ਮਾਤਾ ਸੁਖਪ੍ਰੀਤ ਕੌਰ, ਦੂਜਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਸੁਖਦੀਪ ਕੌਰ ਤੇ ਤੀਸਰਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਰਮਨਦੀਪ ਕੌਰ ਨੂੰ ਉਨ੍ਹਾਂ ਦੇ ਮਾਤਾ ਸ੍ਰੀਮਤੀ ਰਾਣੀ ਦੀ ਹਾਜ਼ਰੀ 'ਚ ਸਨਮਾਨਿਤ ਕੀਤਾ ਗਿਆ | ਬਾਰ੍ਹਵੀਂ ਸ਼੍ਰੇਣੀ (ਕਾਮਰਸ) ਵਿਚੋਂ ਪਹਿਲਾਂ ਸਥਾਨ ਜਸਲੀਨ ਕੌਰ ਪੁੱਤਰੀ ਜਗਸੀਰ ਸਿੰਘ ਨੂੰ ਉਨ੍ਹਾਂ ਦੇ ਤਾਇਆ ਰਾਜ ਸਿੰਘ, ਦੂਜਾ ਸਥਾਨ ਅਮਨਦੀਪ ਕੌਰ ਨੂੰ ਉਨ੍ਹਾਂ ਦੇ ਮਾਤਾ ਬਲਵੀਰ ਕੌਰ ਤੇ ਤੀਜਾ ਸਥਾਨ ਪੂਜਾ ਰਾਣੀ ਸਪੁੱਤਰੀ ਬਲਵਿੰਦਰ ਕੁਮਾਰ ਦੀ ਹਾਜ਼ਰੀ ਵਿਚ ਸਨਮਾਨਿਤ ਕੀਤਾ | ਬਾਰ੍ਹਵੀਂ ਸ਼੍ਰੇਣੀ (ਸਾਇੰਸ) 'ਚੋਂ ਪਹਿਲਾ ਸਥਾਨ ਹਰਮਨ ਕੌਰ ਸਪੁੱਤਰੀ ਜਤਿੰਦਰ ਸਿੰਘ, ਦੂਜਾ ਸਥਾਨ ਦਿਲਪ੍ਰੀਤ ਕੌਰ ਸਪੁੱਤਰੀ ਜਸਵਿੰਦਰ ਸਿੰਘ ਤੇ ਤੀਜਾ ਸਥਾਨ ਐਸ਼ਪ੍ਰੀਤ ਕੌਰ ਸਪੁੱਤਰੀ ਰਜਿੰਦਰ ਸਿੰਘ ਮਾਤਾ ਕਰਮਜੀਤ ਕੌਰ ਦੀ ਹਾਜ਼ਰੀ 'ਚ ਸਨਮਾਨਿਤ ਕੀਤਾ ਗਿਆ | ਇਸ ਸਨਮਾਨ ਸਮਾਰੋਹ 'ਚ ਸੰਸਥਾ ਦੀ ਸਾਬਕਾ ਵਿਦਿਆਰਥਣ ਬਲਜੀਤ ਕੌਰ ਸਪੁੱਤਰੀ ਅਜਮੇਰ ਸਿੰਘ, ਜੋ ਕਿ ਨਿਊਜ਼ੀਲੈਂਡ ਵਿਚ ਏਅਰ ਫੋਰਸ 'ਚ ਉੱਚ ਅਹੁਦੇ 'ਤੇ ਆਪਣੀਆਂ ਸੇਵਾਵਾਂ ਨਿਭਾ ਰਹੀ ਹੈ, ਦੇ ਮਾਤਾ ਬਲਜਿੰਦਰ ਕੌਰ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਦਾ ਸੰਸਥਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਸਮੇਂ ਸਟੇਜ ਸੰਚਾਲਨ ਦੀ ਭੂਮਿਕਾ ਲੈਕ. ਦਿਲਰਾਜ ਕੌਰ ਵਲੋਂ ਨਿਭਾਈ ਗਈ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ |

ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਸੁਨੀਤਾ ਰਾਣੀ (ਸੀਤਾ ਦੇਵੀ) ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/> ਅਗਲੀ ਖ਼ਬਰ ਪਿੰਡ ਗਹਿਲ ਵਿਖੇ ਭਾਕਿਯੂ ਉਗਰਾਹਾਂ ਤੇ ਰੋਡ ਸੰਘਰਸ਼ ਕਮੇਟੀ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।