05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

'ਆਪ' ਉਮੀਦਵਾਰ ਗੁਰਮੇਲ ਕੌਰ ਨੇ ਚੋਣ ਮੁਹਿੰਮ ਭਖਾਈ

ਅਜੀਤ ਡੈਸਕ 23-05-2026

ਤਪਾ ਮੰਡੀ, 22 ਮਈ (ਪ੍ਰਵੀਨ ਗਰਗ)-ਸ਼ਹਿਰ 'ਚ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਗੁਰਮੇਲ ਕੌਰ ਸੁਪਤਨੀ ਕਾਕਾ ਸਿੰਘ ਧਾਲੀਵਾਲ ਵਲੋਂ ਆਪਣੇ ਵਾਰਡ 'ਚ ਵੋਟਰਾਂ ਨਾਲ ਸੰਪਰਕ ਸਾਧਦਿਆਂ ਘਰੋਂ ਘਰੀਂ ਦੌਰਾ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਆਪਣੇ ਵੋਟਰਾਂ ਨਾਲ ਨੁੱਕੜ ਬੈਠਕਾਂ ਕੀਤੀਆਂ, ਜਿਨ੍ਹਾਂ ਦਾ ਵਾਰਡ ਦੇ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ | ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਵਾਰਡ ਵਾਸੀਆਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ, ਜਿਸ ਦੇ ਚੱਲਦਿਆਂ ਉਹ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਦੌਰਾਨ ਵਾਰਡ ਵਾਸੀਆਂ ਵਲੋਂ ਉਨ੍ਹਾਂ ਨੂੰ ਕੇਲਿਆਂ ਨਾਲ ਵੀ ਤੋਲਿਆ ਗਿਆ | ਇਸ ਮੌਕੇ ਗਿਰੀਰਾਜ ਸ਼ਰਮਾ ਤੇ ਹੋਰ ਪਤਵੰਤੇ ਮੌਜੂਦ ਸਨ |

ਪਿਛਲੀ ਖ਼ਬਰ ਪਾਰਟੀ ਉਮੀਦਵਾਰ ਵਾਰਡ ਵਾਸੀਆਂ ਦੀਆਂ ਉਮੀਦਾਂ 'ਤੇ ਹਮੇਸ਼ਾ ਖਰਾ ਉੱਤਰਨਗੇ-ਵਿਧਾਇਕ ਉੱਗੋਕੇ <br/> ਅਗਲੀ ਖ਼ਬਰ ਆਜ਼ਾਦ ਉਮੀਦਵਾਰ ਧਰਮਪਾਲ ਸ਼ਰਮਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।