04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ <br/>

ਅਜੀਤ ਡੈਸਕ 23-05-2026
ਬਰਨਾਲਾ, 22 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਤਪਾ, ਨਗਰ ਕੌਂਸਲ ਭਦੌੜ, ਨਗਰ ਕੌਂਸਲ ਧਨੌਲਾ ਲਈ ਚੋਣਾਂ ਦਾ ਅਮਲ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਦੀ ਅੱਜ ਦੂਜੀ ਰਿਹਰਸਲ ਹੋਈ | ਨਗਰ ਨਿਗਮ ਬਰਨਾਲਾ ਲਈ ਰਿਟਰਨਿੰਗ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਦੀ ਅਗਵਾਈ ਹੇਠ ਸੈਕਰਡ ਹਾਰਟ ਕਾਨਵੈਂਟ ਸਕੂਲ ਰਾਏਕੋਟ ਰੋਡ ਬਰਨਾਲਾ ਵਿਖੇ ਰਿਹਰਸਲ ਕਰਵਾਈ ਗਈ | ਨਗਰ ਕੌਂਸਲ ਧਨੌਲਾ ਲਈ ਰਿਟਰਨਿੰਗ ਅਫ਼ਸਰ-ਕਮ-ਐਸ. ਡੀ. ਐਮ. ਬਰਨਾਲਾ ਡਾ: ਅਜੀਤਪਾਲ ਸਿੰਘ ਚਹਿਲ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ, ਨਗਰ ਕੌਂਸਲ ਭਦੌੜ ਲਈ ਰਿਟਰਨਿੰਗ ਅਫ਼ਸਰ-ਕਮ-ਐਸ. ਡੀ. ਐਮ. ਮਹਿਲ ਕਲਾਂ ਕਿ੍ਤਿਕਾ ਗੋਇਲ ਦੀ ਅਗਵਾਈ ਹੇਠ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਭਦੌੜ ਅਤੇ ਨਗਰ ਕੌਂਸਲ ਤਪਾ ਲਈ ਰਿਟਰਨਿੰਗ ਅਫ਼ਸਰ-ਕਮ-ਐਸ. ਡੀ. ਐਮ. ਤਪਾ ਆਯੂਸ਼ ਗੋਇਲ ਦੀ ਅਗਵਾਈ ਹੇਠ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ | ਜ਼ਿਕਰਯੋਗ ਹੈ ਕਿ ਜ਼ਿਲ੍ਹੇ 'ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਵੋਟਾਂ ਮਿਤੀ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਪੈਣਗੀਆਂ ਅਤੇ ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ ਨੂੰ ਇਸ ਉਦੇਸ਼ ਲਈ ਸਥਾਪਿਤ ਕੀਤੇ ਗਿਣਤੀ ਕੇਂਦਰਾਂ 'ਤੇ ਹੋਵੇਗੀ |

ਪਿਛਲੀ ਖ਼ਬਰ ਹਲਕਾ ਵਿਧਾਇਕ ਉੱਗੋਕੇ ਨੇ 'ਆਪ' ਉਮੀਦਵਾਰ ਡਾ. ਸੋਨਿਕਾ ਬਾਂਸਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਪਾਰਟੀ ਉਮੀਦਵਾਰ ਵਾਰਡ ਵਾਸੀਆਂ ਦੀਆਂ ਉਮੀਦਾਂ 'ਤੇ ਹਮੇਸ਼ਾ ਖਰਾ ਉੱਤਰਨਗੇ-ਵਿਧਾਇਕ ਉੱਗੋਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।