04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਹਲਕਾ ਵਿਧਾਇਕ ਉੱਗੋਕੇ ਨੇ 'ਆਪ' ਉਮੀਦਵਾਰ ਡਾ. ਸੋਨਿਕਾ ਬਾਂਸਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 23-05-2026
ਤਪਾ ਮੰਡੀ, 22 ਮਈ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਪਾ 'ਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 5 ਤੋਂ 'ਆਪ' ਉਮੀਦਵਾਰ ਡਾ. ਸੋਨਿਕਾ ਬਾਂਸਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਆਪਣੀ ਪੁਰੀ ਟੀਮ ਸਮੇਤ ਵਿਸ਼ੇਸ਼ ਤੌਰ 'ਤੇ ਪਹੁੰਚੇ | ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਤਪਾ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਹਰ ਇਕ ਵਾਰਡ 'ਚੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 5 ਤੋਂ ਪਾਰਟੀ ਉਮੀਦਵਾਰ ਡਾ. ਸੋਨਿਕਾ ਬਾਂਸਲ ਇਕ ਪੜ੍ਹੇ ਲਿਖੇ ਉਮੀਦਵਾਰ ਹਨ, ਜੋ ਪਹਿਲਾਂ ਵੀ ਨਗਰ ਕੌਂਸਲ ਦੇ ਪ੍ਰਧਾਨ ਰਹਿ ਚੁੱਕੇ ਹਨ, ਨੇ ਸ਼ਹਿਰ ਅੰਦਰ ਵਿਕਾਸ ਕਰਵਾਉਣ 'ਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਤੇ ਹੁਣ ਵੀ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ | ਇਸ ਮੌਕੇ ਡਾ. ਸੋਨਿਕਾ ਬਾਂਸਲ ਨੇ ਵੀ ਮੁਹੱਲੇ ਦੇ ਵੋਟਰਾਂ ਨੂੰ ਆਪਣੇ ਹੱਕ ਵਿਚ ਵੋਟ ਦੇਣ ਦੀ ਅਪੀਲ ਕੀਤੀ | ਉਨ੍ਹਾਂ ਨੇ ਵਿਸ਼ਵਾਸ ਦਿੱਤਾ ਕਿ ਉਹ ਵਾਰਡ ਦੇ ਲੋਕਾਂ ਲਈ ਦਿਨ-ਰਾਤ ਇਕ ਕਰ ਦੇਣਗੇ ਅਤੇ ਸਿਰਫ਼ ਉਨ੍ਹਾਂ ਨੂੰ ਵੋਟਰਾਂ ਦੇ ਅਸ਼ੀਰਵਾਦ ਦੀ ਲੋੜ ਹੈ |

ਪਿਛਲੀ ਖ਼ਬਰ ਭਾਜਪਾ ਉਮੀਦਵਾਰ ਨੇਬਲਜੀਤ ਸਿੰਘ ਹਨੀ ਨੂੰ ਲੱਡੂਆਂ ਨਾਲ ਤੋਲਿਆ <br/> ਅਗਲੀ ਖ਼ਬਰ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।