04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਦੇ ਵਿਦਿਆਰਥੀ ਗੈਰੀ ਨੇ ਸਟੇਟ ਕਿੱਕ ਬਾਕਸਿੰਗ 'ਚ ਚਾਂਦੀ ਦਾ ਤਗਮਾ ਜਿੱਤਿਆ <br/>

ਅਜੀਤ ਡੈਸਕ 23-05-2026
ਧਨੌਲਾ, 22 ਮਈ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਬਰਨਾਲਾ ਦੇ ਕਿੱਕ ਬਾਕਸਿੰਗ ਦੇ 8ਵੀਂ ਜਮਾਤ ਦੇ ਵਿਦਿਆਰਥੀ ਗੈਰੀ ਨੇ ਆਰਮੀ ਕੈਂਟ ਜਲੰਧਰ ਵਿਖੇ ਹੋਏ ਮੁਕਾਬਲੇ 'ਚ ਚਾਂਦੀ ਦਾ ਤਗਮਾ ਜਿੱਤਿਆ ਹੈ | ਮੁਕਾਬਲਿਆਂ 'ਚ ਲਗਪਗ 18 ਜ਼ਿਲਿ੍ਹਆਂ ਦੇ ਬੱਚਿਆਂ ਨੇ ਭਾਗ ਲਿਆ | ਸੰਸਥਾ ਦੇ ਵਿਦਿਆਰਥੀ ਗੈਰੀ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਆਪਣੇ ਪਿੰਡ ਤੇ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਅਮਰਜੀਤ ਸਿੰਘ ਚੀਮਾ, ਮੈਨੇਜਰ ਸੁਖਦੀਪ ਸਿੰਘ ਚੀਮਾ, ਪਿ੍ੰਸੀਪਲ ਮੈਡਮ ਸਿਮਰਨ ਕੌਰ ਨੇ ਵਿਦਿਆਰਥੀ ਗੈਰੀ, ਉਸ ਦੇ ਮਾਪਿਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ ਤੇ ਉਸ ਦਾ ਮੂੰਹ ਮਿੱਠਾ ਵੀ ਕਰਵਾਇਆ |

ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋ ਕਲਾਂ ਦੇ ਧਾਰਮਿਕ ਪ੍ਰੀਖਿਆ ਮੈਰਿਟ 'ਚ ਆਏ ਵਿਦਿਆਰਥੀਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।