04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਅਕਾਲੀ ਉਮੀਦਵਾਰ ਤਰਨਜੀਤ ਕੌਰ ਸੰਧੂ ਦੇ ਹੱਕ 'ਚ ਅਕਾਲੀ ਆਗੂਆਂ ਵਲੋਂ ਚੋਣ ਪ੍ਰਚਾਰ <br/>

ਅਜੀਤ ਡੈਸਕ 24-05-2026
ਬਰਨਾਲਾ, 23 ਮਈ (ਨਰਿੰਦਰ ਅਰੋੜਾ)-ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 49 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤਰਨਜੀਤ ਕੌਰ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਉਨ੍ਹਾਂ ਦੇ ਹੱਕ ਵਿਚ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਸੰਜੀਵ ਸ਼ੋਰੀ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਸੰਬੋਧਨ ਕਰਦਿਆਂ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸੰਜੀਵ ਸ਼ੋਰੀ ਅਤੇ ਉਮੀਦਵਾਰ ਤਰਨਜੀਤ ਕੌਰ ਸੰਧੂ ਨੇ ਕਿਹਾ ਕਿ ਅਕਾਲੀ ਦਲ ਵਲੋਂ ਸਾਰੇ ਵਾਰਡਾਂ ਵਿਚ ਹੀ ਵਿਕਾਸ ਦੇ ਕੰਮ ਕਰਵਾਏ ਗਏ ਸਨ, ਜਿਸ ਦੇ ਆਧਾਰ 'ਤੇ ਅੱਜ ਅਕਾਲੀ ਦਲ ਵੋਟਾਂ ਮੰਗ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਦੇ ਉਮੀਦਵਾਰ ਨੂੰ ਵੋਟਾਂ ਪਾ ਕੇ ਜਿਤਾਓ ਤਾਂ ਜੋ ਆਉਣ ਵਾਲੇ ਸਮੇਂ ਵਿਚ ਵਾਰਡ ਨੰਬਰ 49 ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲ ਸਕੇ | ਇਸ ਮੌਕੇ ਅਜੀਤਪਾਲ ਸਿੰਘ, ਸਾਬਕਾ ਸਰਪੰਚ ਗੁਰਤੇਜ ਸਿੰਘ, ਕੁਸ਼ਲਦੀਪ ਧਾਲੀਵਾਲ, ਸਾਬਕਾ ਸਰਪੰਚ ਕਾਲਾ, ਹਨੀ ਸਿੰਘ, ਹਰਵਿੰਦਰ ਕੌਰ, ਸਤਿੰਦਰ ਕੌਰ, ਸੁਖਪਾਲ ਕੌਰ, ਕੁਲਵੰਤ ਕੌਰ, ਸੁਖਬੀਰ ਸਿੰਘ, ਅਵਤਾਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸਮਰਥਕ ਹਾਜ਼ਰ ਸਨ |

ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਅਮਨਦੀਪ ਕੌਰ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ <br/> ਅਗਲੀ ਖ਼ਬਰ ਵਿਧਾਇਕ ਕਾਲਾ ਢਿੱਲੋਂ ਨੇ ਵਾਰਡ ਨੰਬਰ 44 'ਚ ਬਿੱਟੂ ਸ਼ਰਮਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।