06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

ਅਜੀਤ ਡੈਸਕ 24-05-2026
ਤਪਾ ਮੰਡੀ, 23 ਮਈ (ਪ੍ਰਵੀਨ ਗਰਗ)-ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਮੱਦੇਨਜ਼ਰ ਤਪਾ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ | ਹਾਈਟੈੱਕ ਨਾਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਮੈਡਮ ਨਵਦੀਪ ਕੌਰ ਚਾਹਲ ਨੇ ਦੱਸਿਆ ਕਿ ਪੁਲਿਸ ਵਲੋਂ ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਆਖਿਆ ਕਿ ਪੁਲਿਸ ਵਲੋਂ ਚੋਣਾਂ ਮੌਕੇ ਹਰ ਹਾਲ 'ਚ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖੀ ਜਾਵੇਗੀ | ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਅਗਰ ਚੋਣਾਂ ਦੌਰਾਨ ਕੋਈ ਵੀ ਵਿਅਕਤੀ ਹੁੱਲੜਬਾਜ਼ੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਹੈਲਿਕਸ ਇੰਸਟੀਚਿਊਟ ਵਲੋਂ ਮਦਰ ਟੀਚਰ ਸਕੂਲ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਸਾਂਝੀ ਸੰਘਰਸ਼ ਕਮੇਟੀ ਪਾਵਰਕਾਮ ਸਰਕਲ ਬਰਨਾਲਾ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।