08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕੋਈ ਜਿੱਤੇ ਕੋਈ ਹਾਰੇ, ਵੋਟਰਾਂ ਦੇ ਵਾਰੇ ਨਿਆਰੇ <br/>

ਅਜੀਤ ਡੈਸਕ 24-05-2026
ਤਪਾ ਮੰਡੀ, 23 ਮਈ (ਪ੍ਰਵੀਨ ਗਰਗ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਤਪਾ ਮੰਡੀ ਦੇ ਕੁੱਝ ਕੁ ਵਾਰਡਾਂ ਵਿਚ ਸ਼ਾਮ ਸਵੇਰੇ ਵਿਆਹ ਵਰਗਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ | ਜਿਸ ਨੂੰ ਲੈ ਕੇ ਵੋਟਰਾਂ ਦੇ ਵਾਰੇ ਨਿਆਰੇ ਹੋ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਉਮੀਦਵਾਰਾਂ ਵਲੋਂ ਆਪਣੇ-ਆਪਣੇ ਵਾਰਡਾਂ ਵਿਚ ਟੈਂਟ ਲਗਾ ਕੇ ਚੋਣ ਦਫ਼ਤਰਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ ਅਤੇ ਵੋਟਰਾਂ ਨੂੰ ਖਾਣ ਪੀਣ ਲਈ ਸਵਾਦਿਸ਼ਟ ਪਕਵਾਨ ਪਰੋਸੇ ਜਾ ਰਹੇ ਹਨ | ਇਸ ਤੋਂ ਇਲਾਵਾ ਉਦਘਾਟਨ ਦੀ ਖ਼ੁਸ਼ੀ ਵਿਚ ਲੱਡੂ ਵੀ ਵੰਡੇ ਜਾ ਰਹੇ ਹਨ | ਮੰਡੀ ਵਾਸੀਆਂ ਦਾ ਕਹਿਣਾ ਹੈ ਕਿ ਵੋਟਾਂ ਕਿਸੇ ਵੱਡੇ ਘਰਾਨਿਆਂ ਦੇ ਵਿਆਹ ਵਰਗੇ ਮਾਹੌਲ ਨਾਲੋਂ ਘੱਟ ਨਹੀਂ ਹਨ ਅਤੇ ਹਰ ਸਾਲ ਬਾਅਦ ਹੀ ਕੋਈ ਨਾ ਕੋਈ ਵੋਟਾਂ ਆਉਂਦੀਆਂ ਹੀ ਰਹਿੰਦੀਆਂ ਹਨ | ਉਨ੍ਹਾਂ ਕਿਹਾ ਕਿ ਕੋਈ ਜਿੱਤੇ ਕੋਈ ਹਾਰੇ, ਪਰ 26 ਮਈ ਨੂੰ ਪੋਲਿੰਗ ਵਾਲੇ ਦਿਨ ਤੱਕ ਵੋਟਰਾਂ ਨੂੰ ਖਾਣ-ਪੀਣ ਦੀਆਂ ਮੌਜਾਂ ਲੱਗੀਆਂ ਹੋਈਆਂ ਹਨ | ਜਦ ਕਿ ਵੋਟਰ ਵੋਟਾਂ ਵਾਲੇ ਦਿਨ ਕਿਸ ਉਮੀਦਵਾਰ ਦੇ ਹੱਕ 'ਚ ਵੋਟਾਂ ਪਾਉਣਗੇ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ |

ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਸੁਨੀਤਾ ਰਾਣੀ ਦੇ ਹੱਕ 'ਚ ਬੇਟਿਆਂ ਨੇ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਹਲਕਾ ਵਿਧਾਇਕ ਨੇ ਮੁਨੀਸ਼ ਕੁਮਾਰ ਗਰਗ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।