08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਿਧਾਇਕ ਕਾਲਾ ਢਿੱਲੋਂ ਅਤੇ ਆਬਜ਼ਰਵਰ ਬਲਵਿੰਦਰ ਸਿੰਘ ਬੈਂਸ ਨੇ ਭਖਾਈ ਕਾਂਗਰਸੀ ਉਮੀਦਵਾਰ ਦੀ ਚੋਣ ਮੁਹਿੰਮ <br/>

ਅਜੀਤ ਡੈਸਕ 24-05-2026
ਬਰਨਾਲਾ, 23 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 25 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਮਨਦੀਪ ਕੌਰ ਪਤਨੀ ਮਨਜੀਤ ਸਿੰਘ ਗੁਰੂ ਦੇ ਹੱਕ 'ਚ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਪਾਰਟੀ ਦੇ ਆਬਜ਼ਰਵਰ ਬਲਵਿੰਦਰ ਸਿੰਘ ਬੈਂਸ ਸਾਬਕਾ ਵਿਧਾਇਕ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਵੱਖ-ਵੱਖ ਥਾਵਾਂ 'ਤੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਮਨਦੀਪ ਕੌਰ ਵਲੋਂ ਪਹਿਲਾਂ ਵੀ ਸਮਾਜ ਸੇਵਾ ਦੇ ਵੱਡੇ ਪੱਧਰ 'ਤੇ ਕੰਮ ਕੀਤੇ ਜਾ ਰਹੇ ਹਨ ਅਤੇ ਕੌਂਸਲਰ ਬਣਨ ਤੋਂ ਬਾਅਦ ਉਹ ਹੋਰ ਵੀ ਜ਼ਿਆਦਾ ਮਿਹਨਤ ਨਾਲ ਨਾ ਕੇਵਲ ਵਾਰਡ ਦੀ ਤਰੱਕੀ ਤੇ ਵਿਕਾਸ ਲਈ ਕੰਮ ਕਰਨਗੇ ਬਲਕਿ ਹਰ ਸਮੇਂ ਵਾਰਡ ਵਾਸੀਆਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਮਨਦੀਪ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ | ਇਸ ਮੌਕੇ ਸੂਬੇਦਾਰ ਸੁਖਦੇਵ ਸਿੰਘ, ਜਰਨੈਲ ਸਿੰਘ ਭਾਟ, ਚਰਨਜੀਤ ਸਿੰਘ ਖੇੜੀ ਵਾਲੇ, ਜੁਗਨੀ, ਕਾਲਾ ਟੇਲਰ, ਜੱਗਾ ਸਿੰਘ, ਰੰਮੀ ਗਿੱਲ, ਗੋਲਡੀ ਗਿੱਲ ਆਦਿ ਵਾਰਡ ਵਾਸੀ ਅਤੇ ਸਮਰਥਕ ਮੌਜੂਦ ਸਨ |

ਪਿਛਲੀ ਖ਼ਬਰ ਵਾਰਡ ਨੰਬਰ 46 'ਚ ਅਕਾਲੀ ਉਮੀਦਵਾਰ ਸੋਨੀ ਜਾਗਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ <br/> ਅਗਲੀ ਖ਼ਬਰ ਆਜ਼ਾਦ ਉਮੀਦਵਾਰ ਸੁਨੀਤਾ ਰਾਣੀ ਦੇ ਹੱਕ 'ਚ ਬੇਟਿਆਂ ਨੇ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।