08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਚੋਣਾਂ ਦੇ ਮੱਦੇਨਜ਼ਰ ਪਾਬੰਦੀਆਂ ਦੇ ਹੁਕਮ ਜਾਰੀ <br/>

ਅਜੀਤ ਡੈਸਕ 24-05-2026
ਬਰਨਾਲਾ, 23 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਵਲੋਂ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਵਿਘਨ ਨੇਪਰੇ ਚਾੜ੍ਹਨ ਲਈ ਅਹਿਮ ਹੁਕਮ ਜਾਰੀ ਕੀਤੇ ਗਏ ਹਨ | ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੀ ਵਰਤੋਂ ਕਰਦਿਆਂ, ਚੋਣਾਂ ਵਾਲੇ ਦਿਨ ਜ਼ਿਲ੍ਹਾ ਬਰਨਾਲਾ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵਿਸ਼ੇਸ਼ ਪਾਬੰਦੀਆਂ ਲਗਾਈਆਂ ਗਈਆਂ ਹਨ | ਇਨ੍ਹਾਂ ਹੁਕਮਾਂ ਤਹਿਤ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵਲੋਂ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾ 'ਤੇ  ਪ੍ਰਚਾਰ, ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ-ਸ਼ਰਾਬਾ ਜਾਂ ਹੁੱਲੜਬਾਜ਼ੀ ਕਰਨ 'ਤੇ ਮੁਕੰਮਲ ਮਨਾਹੀ ਹੈ | ਇਸ ਦੇ ਨਾਲ ਹੀ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫ਼ੋਨ, ਕੋਰਡਲੈਸ ਫ਼ੋਨ, ਵਾਇਰਲੈੱਸ ਸੈੱਟ, ਲਾਊਡਸਪੀਕਰ ਜਾਂ ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ, ਹਾਲਾਂਕਿ ਇਹ ਪਾਬੰਦੀ ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗੀ | ਇਸ ਤੋਂ ਇਲਾਵਾ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਮ ਦੇ ਪ੍ਰਚਾਰ ਸਬੰਧੀ ਪੋਸਟਰ ਜਾਂ ਬੈਨਰ ਲਗਾਉਣ ਦੀ ਮਨਾਹੀ ਕੀਤੀ ਗਈ ਹੈ | ਕੋਈ ਵੀ ਰਾਜਨੀਤਿਕ ਪਾਰਟੀ ਜਾਂ ਆਜ਼ਾਦ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ ਜਾਂ ਟੈਂਟ ਨਹੀਂ ਲਗਾ ਸਕੇਗਾ |

ਪਿਛਲੀ ਖ਼ਬਰ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ 'ਆਪ' ਉਮੀਦਵਾਰਾਂ ਨੂੰ ਜਿਤਾਇਆ ਜਾਵੇ- ਵਿਧਾਇਕ ਉੱਗੋਕੇ <br/> ਅਗਲੀ ਖ਼ਬਰ ਵਾਰਡ ਨੰਬਰ 46 'ਚ ਅਕਾਲੀ ਉਮੀਦਵਾਰ ਸੋਨੀ ਜਾਗਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।