08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸ਼ਹਿਰ ਦੇ ਬਹੁਪੱਖੀ ਵਿਕਾਸ ਲਈ 'ਆਪ' ਉਮੀਦਵਾਰਾਂ ਨੂੰ ਜਿਤਾਇਆ ਜਾਵੇ- ਵਿਧਾਇਕ ਉੱਗੋਕੇ <br/>

ਅਜੀਤ ਡੈਸਕ 24-05-2026
ਤਪਾ ਮੰਡੀ, 23 ਮਈ (ਪ੍ਰਵੀਨ ਗਰਗ)- ਨਗਰ ਕੌਂਸਲ ਤਪਾ ਦੇ ਵੱਖ-ਵੱਖ ਵਾਰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ | ਉਨ੍ਹਾਂ ਦਾਅਵਾ ਵੀ ਕੀਤਾ ਕਿ ਨਗਰ ਕੌਂਸਲ ਤਪਾ 'ਚ ਸੱਤਾਧਾਰੀ ਧਿਰ ਨਾਲ ਸੰਬੰਧਿਤ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ 'ਮਾਵਾਂ-ਧੀਆਂ' ਸਤਿਕਾਰ ਯੋਜਨਾ ਤਹਿਤ ਹਰ ਅÏਰਤ ਨੂੰ ਵਾਅਦੇ ਮੁਤਾਬਿਕ ਪ੍ਰਤੀ-ਮਹੀਨਾ ਜਲਦ ਰਾਸ਼ੀ ਅਦਾ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੌਰਾਨ ਸ਼ਹਿਰ ਦਾ ਵਿਕਾਸ ਵਧੇਰੇ ਹੋਇਆ ਹੈ, ਜੋ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਹੀਂ ਹੋਇਆ | ਇਸ ਮੌਕੇ ਸਮੂਹ ਵਾਰਡ ਵਾਸੀਆਂ ਨੇ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ: ਸੋਨਿਕਾ ਬਾਂਸਲ ਸੁਪਤਨੀ ਡਾ: ਬਾਲ ਚੰਦ ਬਾਂਸਲ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਿਆ |

ਪਿਛਲੀ ਖ਼ਬਰ ਰੇਲਵੇ ਪੁਲਿਸ ਨੂੰ ਮਿਲੀ ਅਣਪਛਾਤੀ ਲਾਸ਼ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਚੋਣਾਂ ਦੇ ਮੱਦੇਨਜ਼ਰ ਪਾਬੰਦੀਆਂ ਦੇ ਹੁਕਮ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।