09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਡੀ. ਸੀ. ਨੂੰ ਮਿਲਿਆ <br/>

ਅਜੀਤ ਡੈਸਕ 24-05-2026
ਸੁਨਾਮ ਊਧਮ ਸਿੰਘ ਵਾਲਾ, 23 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਇੱਕ ਵਫ਼ਦ ਨੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਨੂੰ ਮਿਲ ਕੇ ਜੀ ਆਇਆਂ ਆਖਦਿਆਂ ਨਿੱਘਾ ਸਵਾਗਤ ਕੀਤਾ | ਇਸ ਸਮੇਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਨੂੰ ਸਨਮਾਨਿਤ ਵੀ ਕੀਤਾ | ਐਸੋਸੀਏਸ਼ਨ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਕੈਮਿਸਟ ਐਸੋਸੀਏਸ਼ਨ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਇਸ ਮੌਕੇ ਬਲਵਿੰਦਰ ਬਬਲਾ, ਅਜਾਇਬ ਸੈਣੀ, ਤਿ੍ਲੋਕ ਗੋਇਲ ਅਤੇ ਦੀਪਕ ਮਿੱਤਲ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਰਾਏਸਰ ਵਿਖੇ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਨੇ ਪੀੜਤ ਨੂੰ ਦੋ ਲੱਖ ਰੁਪਏ ਦੀ ਸਹਾਇਤਾ ਬੀਮਾ ਰਾਸ਼ੀ ਸੌਂਪੀ <br/> ਅਗਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਸਿਹਤ ਮੰਤਰੀ ਸਮੇਤ ਉੱਚ ਅਧਿਕਾਰੀਆਂ ਨਾਲ ਕੀਤੀ ਬੈਠਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।