26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਅਮਨ-ਅਮਾਨ ਨਾਲ ਕਰਵਾਉਣ ਦੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਦਾਅਵੇ ਹੋਏ ਪੂਰੀ ਤਰ੍ਹਾਂ ਠੁੱਸ <br/>

ਅਜੀਤ ਡੈਸਕ 27-05-2026
ਬਰਨਾਲਾ, 26 ਮਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਬੇਸ਼ੱਕ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਪਿਛਲੇ ਕੁਝ ਦਿਨਾਂ ਤੋਂ ਨਗਰ ਨਿਗਮ ਦੀਆਂ ਚੋਣਾਂ ਪੂਰੇ ਅਮਨ-ਅਮਾਨ ਨਾਲ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਸਨ ਅਤੇ ਵੋਟਰਾਂ ਨੂੰ ਬਿਨਾਂ ਡਰ-ਭੈਅ ਦੇ ਵੋਟਾਂ ਪਾਉਣ ਦੀ ਅਪੀਲ ਕੀਤੀ ਜਾ ਰਹੀ ਸੀ ਪਰ ਜਿਸ ਤਰ੍ਹਾਂ ਦਾ ਮਾਹੌਲ ਅਤੇ ਜਾਅਲੀ ਵੋਟਾਂ ਪਾਏ ਜਾਣ ਨੂੰ ਲੈ ਕੇ ਹੰਗਾਮਾ ਅੱਜ ਬਰਨਾਲਾ ਦੇ ਬਹੁਤ ਸਾਰੇ ਪੋਿਲੰਗ ਬੂਥਾਂ ਦੇ ਬਾਹਰ ਹੋਇਆ, ਉਸ ਨੂੰ ਦੇਖਣ ਤੋਂ ਬਾਅਦ ਪ੍ਰਸ਼ਾਸ਼ਨ ਦੇ ਉਕਤ ਦਾਅਵੇ ਪੂਰੀ ਤਰ੍ਹਾਂ ਠੁੱਸ ਜਾਪ ਰਹੇ ਹਨ | ਵਿਰੋਧੀ ਰਾਜਨੀਤਕ ਪਾਰਟੀਆਂ ਵਲੋਂ ਪੁਲਿਸ ਉਪਰ ਸੱਤਾਧਾਰੀ ਧਿਰ ਦੀ ਸ਼ਹਿ 'ਤੇ ਸ਼ਰੇ੍ਹਆਮ ਧੱਕੇਸ਼ਾਹੀ ਕਰਨ ਅਤੇ ਉਨ੍ਹਾਂ ਦੇ ਪੋਲਿੰਗ ਏਜੰਟਾਂ ਨੂੰ ਬੂਥਾਂ ਤੋਂ ਬਾਹਰ ਕੱਢਣ ਦੇ ਦੋਸ਼ ਲਾਏ ਗਏ | ਨਗਰ ਨਿਗਮ ਦੇ ਵਾਰਡ ਨੰਬਰ 20 ਅਤੇ 21 ਸਰਕਾਰੀ ਸਕੂਲ ਜੁਮਲਾ ਮਾਲਕਾਨ ਸਥਿਤ ਪੋਿਲੰਗ ਬੂਥਾਂ 'ਦੇ ਬਾਹਰ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ, ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ ਅਤੇ ਕਾਂਗਰਸੀ ਆਗੂ ਅਰੁਣ ਪ੍ਰਤਾਪ ਸਿੰਘ ਸੀਰਾ ਢਿੱਲੋਂ ਨੇ ਕਿਹਾ ਕਿ ਪੁਲਿਸ ਵਲੋਂ ਵਾਰਡ ਨੰਬਰ 20 ਅਤੇ 21 ਦੇ ਬੂਥਾਂ ਨੂੰ ਖੁਦ ਹੀ ਕੈਪਚਰ ਕਰ ਕੇ ਵਿਰੋਧੀ ਰਾਜਨੀਤਕ ਪਾਰਟੀਆਂ ਦੇ ਪੋਿਲੰਗ ਏਜੰਟਾਂ ਨੂੰ ਬਾਹਰ ਕੱਢ ਦਿੱਤਾ ਗਿਆ ਤਾਂ ਜੋ ਇਨ੍ਹਾਂ ਵਾਰਡਾਂ ਵਿਚ ਜਾਅਲੀ ਵੋਟਾਂ ਪਵਾਈਆਂ ਜਾ ਸਕਣ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਵਲੋਂ ਇਨ੍ਹਾਂ ਚੋਣਾਂ ਵਿਚ ਨਾ ਕੇਵਲ ਸ਼ਰੇ੍ਹਆਮ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ ਬਲਕਿ ਵੋਟਰਾਂ ਵਿਚ ਵੋਟਾਂ ਪਾਉਣ ਨੂੰ ਲੈ ਕੇ ਡਰ ਦਾ ਮਾਹੌਲ ਪੈਦਾ ਕੀਤਾ ਗਿਆ | ਬੂਥ ਦੇ ਬਾਹਰ ਇਕ ਲੜਕੀ ਨੇ ਦੱਸਿਆ ਕਿ ਪੁਲਿਸ ਦੀ ਹਾਜ਼ਰੀ ਵਿਚ ਸ਼ਰੇ੍ਹਆਮ ਜਾਅਲੀ ਅਤੇ ਮਰੇ ਹੋਏ ਲੋਕਾਂ ਦੀ ਵੋਟਾਂ ਪਾਈਆਂ ਜਾ ਰਹੀਆਂ ਹਨ ਪਰ ਜਾਅਲੀ ਵੋਟਾਂ ਪਾਉਣ ਵਾਲਿਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ | ਇਸ ਮੌਕੇ ਹਾਜ਼ਰ ਬਹੁਤ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਆਮ ਆਦਮੀ ਪਾਰਟੀ, ਪੰਜਾਬ ਸਰਕਾਰ ਤੇ ਪ੍ਰਸ਼ਾਸ਼ਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਗਈ ਕਿ ਜਿਨ੍ਹਾਂ ਵਾਰਡਾਂ ਵਿਚ ਧੱਕੇਸ਼ਾਹੀ ਅਤੇ ਜਾਅਲੀ ਵੋਟਾਂ ਪਾਈਆਂ ਗਈਆਂ ਹਨ ਉਥੇ ਦੁਬਾਰਾ ਵੋਟਾਂ ਪਵਾਈਆਂ ਜਾਣ | ਵਿਰੋਧੀ ਧਿਰਾਂ ਵਲੋਂ ਲਗਾਏ ਗਏ ਧੱਕੇਸ਼ਾਹੀ ਅਤੇ ਜਾਅਲੀ ਵੋਟਾਂ ਦੇ ਇਲਜਾਮਾਂ ਸਬੰਧੀ ਜਦੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨਾਲ ਗੱਲ ਕਰਨੀ ਚਾਹੀ ਤਾਂ ਕਈ ਵਾਰ ਫੋਨ ਕਰਨ 'ਤੇ ਵੀ ਉਨ੍ਹਾਂ ਵਲੋਂ ਫੋਨ ਨਹੀਂ ਚੁੱਕਿਆ ਗਿਆ |
ਵਾਰਡ ਨੰਬਰ 33 ਦੇ ਬੂਥਾਂ ਦੇ ਬਾਹਰ ਵੀ ਹੋਇਆ ਕਾਫ਼ੀ ਹੰਗਾਮਾ
ਫਰਵਾਹੀ ਬਾਜ਼ਾਰ ਦੇ ਖੇਤੀਬਾੜੀ ਦਫ਼ਤਰ ਸਥਿਤ ਵਾਰਡ ਨੰਬਰ 33 ਦੇ ਪੋਿਲੰਗ ਬੂਥਾਂ ਦੇ ਬਾਹਰ ਵੀ ਆਮ ਆਦਮੀ ਪਾਰਟੀ ਉਮੀਦਵਾਰ ਰੀਟਾ ਰਾਣੀ ਅਤੇ ਆਜ਼ਾਦ ਉਮੀਦਵਾਰ ਉਰਮਿਲਾ ਰਾਣੀ ਦੇ ਸਮਰਥਕਾਂ ਵਿਚਕਾਰ ਕਾਫ਼ੀ ਹੰਗਾਮਾ ਹੋਇਆ | ਇੱਥੇ ਵੀ ਆਜ਼ਾਦ ਉਮੀਦਵਾਰ ਦੇ ਸਮਰਥਕਾਂ ਵਲੋਂ ਵੱਡੀ ਗਿਣਤੀ ਵਿਚ ਜਾਅਲੀ ਵੋਟਾਂ ਪਾਏ ਜਾਣ ਅਤੇ ਸੱਤਾਧਾਰੀ ਧਿਰ ਉਪਰ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਗਏ | ਇਸ ਵਾਰਡ ਵਿਚ ਹੋਈ ਲੜਾਈ ਦੌਰਾਨ ਇੱਕ ਆਗੂ ਵਲੋਂ ਔਰਤ ਦੇ ਥੱਪੜ ਮਾਰੇ ਦੀ ਵੀਡੀਓ ਵੀ ਕਾਫ਼ੀ ਵਾਇਰਲ ਹੋ ਰਹੀ ਹੈ |

ਪਿਛਲੀ ਖ਼ਬਰ ਭਾਜਪਾ ਅਤੇ ਕਾਂਗਰਸ ਉਮੀਦਵਾਰਾਂ ਦੇ ਪਤੀਆਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਤਪਾ ਵਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।