22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੁਲਿਸ ਵਲੋਂ ਦੇਸੀ ਪਿਸਤੌਲ ਤੇ ਇੱਕ ਜਿੰਦਾ ਕਾਰਤੂਸ ਸਮੇਤ ਦੋ ਕਾਬੂ <br/>

ਅਜੀਤ ਡੈਸਕ 31-05-2026
ਮਹਿਲ ਕਲਾਂ, 30 ਮਈ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਵਲੋਂ ਮੁੱਖ ਅਫ਼ਸਰ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਅਨਾਜ ਮੰਡੀ ਮਹਿਲ ਕਲਾਂ ਤੋਂ ਨਾਜਾਇਜ਼ ਦੇਸੀ ਪਿਸਤੌਲ 315 ਬੋਰ ਤੇ ਇਕ ਜਿੰਦਾ ਕਾਰਤੂਸ 315 ਬੋਰ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਹਰਦੀਪ ਸਿੰਘ ਉਰਫ ਨਿੱਕੂ ਪੁੱਤਰ ਜਗਤਾਰ ਸਿੰਘ ਵਾਸੀ ਨਵੀਂ ਕਾਲੋਨੀ ਮਹਿਲ ਕਲਾਂ ਅਤੇ ਕੁਲਦੀਪ ਸਿੰਘ ਉਰਫ਼ ਬੌਬੀ ਪੁੱਤਰ ਜਗਤਾਰ ਸਿੰਘ ਵਾਸੀ ਸੋਢਾ ਪੱਤੀ ਮਹਿਲ ਕਲਾਂ ਦੇ ਖ਼ਿਲਾਫ਼ ਅਸਲਾ ਐਕਟ ਦੇ ਅਧੀਨ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਥਾਣਾ ਮਹਿਲ ਕਲਾਂ ਦੀ ਟੀਮ ਸ਼ੱਕੀ ਪੁਰਸ਼ਾਂ ਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿਚ ਅਨਾਜ ਮੰਡੀ ਮਹਿਲ ਕਲਾਂ ਵਿਖੇ ਮੌਜੂਦ ਸੀ ਤਾਂ ਦੋ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਖਿਸਕਣ ਲੱਗੇ ਤਾਂ ਪੁਲਿਸ ਵਲੋਂ ਉਨ੍ਹਾਂ ਨੂੰ ਰੋਕ ਕੇ ਉਨ੍ਹਾਂ ਦਾ ਨਾਮ ਪਤਾ ਪੁੱਛਣ 'ਤੇ ਇੱਕ ਵਲੋਂ ਆਪਣਾ ਨਾਮ ਹਰਦੀਪ ਸਿੰਘ ਉਰਫ ਨਿੱਕੂ ਤੇ ਦੂਸਰੇ ਵਲੋਂ ਕੁਲਦੀਪ ਸਿੰਘ ਉਰਫ ਬੌਬੀ ਦੋਵੇਂ ਵਾਸੀ ਮਹਿਲ ਕਲਾਂ ਦੱਸਿਆ ਗਿਆ | ਤਲਾਸ਼ੀ ਦੌਰਾਨ ਹਰਦੀਪ ਸਿੰਘ ਉਰਫ ਨਿੱਕੂ ਦੀ ਪਹਿਨੀ ਹੋਈ ਜੀਨ ਦੀ ਖੱਬੇ ਡੱਬ ਵਿਚੋਂ ਦੇਸੀ ਪਿਸਤੌਲ ਕੱਟਾ 315 ਬੋਰ ਅਤੇ ਇੱਕ ਜਿੰਦਾ ਕਾਰਤੂਸ ਮਿਲਿਆ | ਜਿਸ ਵਿਚ ਦੋਵੇਂ ਵਿਅਕਤੀਆਂ ਵਲੋਂ ਨਾਜਾਇਜ਼ ਅਸਲਾ ਰੱਖ ਕੇ 25/54/59 ਅਸਲਾ ਐਕਟ ਦਾ ਜੁਰਮ ਕੀਤਾ ਹੈ | ਪੁਲਿਸ ਵਲੋਂ ਦੋਵਾਂ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ |

ਪਿਛਲੀ ਖ਼ਬਰ ਸੇਵਾ ਕੇਂਦਰਾਂ 'ਚ ਕੰਮ ਕਰਦੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਸਰਕਾਰ ਦੇ ਕੰਮਾਂ ਉੱਪਰ ਮੋਹਰ ਲਗਾ ਕੇ ਬਰਨਾਲਾ ਵਾਸੀਆਂ ਨੇ ਨਗਰ ਨਿਗਮ ਚੋਣਾਂ 'ਚ ਦਿੱਤਾ ਜਿੱਤ ਦਾ ਫ਼ਤਵਾ-ਮੀਤ ਹੇਅਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।