23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸੇਵਾ ਕੇਂਦਰਾਂ 'ਚ ਕੰਮ ਕਰਦੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 31-05-2026
ਬਰਨਾਲਾ, 30 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਿੱਥੇ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਹੋਈ ਹੈ, ਉੱਥੇ ਅੱਜ ਉਨ੍ਹਾਂ ਵਲੋਂ ਸੇਵਾ ਕੇਂਦਰਾਂ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਬਰਨਾਲਾ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸਿੰਘ, ਵਾਈਸ ਪ੍ਰਧਾਨ ਬੇਅੰਤ ਸਿੰਘ ਅਤੇ ਲਵਇੰਦਰ ਸਿੰਘ ਨੇ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਠੇਕੇਦਾਰਾਂ/ਕੰਪਨੀਆਂ ਦੁਆਰਾ ਨੌਜਵਾਨ ਸੇਵਾ ਕੇਂਦਰ ਮੁਲਾਜ਼ਮਾਂ ਦਾ 8700 ਰੁਪਏ ਤੋਂ ਸ਼ੁਰੂ ਕਰ ਕੇ 10200 ਰੁਪਏ ਤੱਕ ਤਨਖ਼ਾਹ ਦੇ ਕੇ ਲਗਾਤਾਰ ਮਾਨਸਿਕ ਸਰੀਰਕ ਸ਼ੋਸ਼ਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਸਰਕਾਰ ਦੇ ਸਰਕਾਰੀ ਕੰਮ ਹੋਣ ਦੇ ਬਾਵਜੂਦ ਵੀ ਪ੍ਰਾਈਵੇਟ ਠੇਕੇਦਾਰ/ਕੰਪਨੀਆਂ ਨੂੰ ਜੋ ਕਿ ਬਾਹਰਲੇ ਸੂਬੇ ਨਾਲ ਸਬੰਧਿਤ ਹਨ, ਨੂੰ ਠੇਕਾ ਦੇ ਕੇ ਪੰਜਾਬ ਸਰਕਾਰ ਦੇ ਕੰਮ ਕਰਵਾਏ ਜਾ ਰਹੇ ਹਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਹਰ ਤਰ੍ਹਾਂ ਦੇ ਕਰਮਚਾਰੀ ਵਰਗ ਜੋ ਕਿ ਠੇਕੇਦਾਰੀ/ਕੰਪਨੀ ਸਿਸਟਮ ਵਿਚ ਆਉਂਦੇ ਸਨ, ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਸਾਰ ਪਹਿਲ ਦੇ ਆਧਾਰ 'ਤੇ ਸਾਰੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ | ਇਨ੍ਹਾਂ ਗੱਲਾਂ ਨੂੰ ਅੱਜ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਹੋ ਚੁੱਕਿਆ ਹੈ ਪਰ ਸਰਕਾਰ ਦਾ ਕਰਮਚਾਰੀਆਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ | ਉਨ੍ਹਾਂ ਮੰਗ ਕੀਤੀ ਕਿ ਸੇਵਾ ਕੇਂਦਰਾਂ 'ਚੋਂ ਠੇਕੇਦਾਰੀ/ਕੰਪਨੀ ਸਿਸਟਮ ਨੂੰ ਬੰਦ ਕੀਤਾ ਜਾਵੇ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ | ਇਸ ਮੌਕੇ ਪ੍ਰੈੱਸ ਸਕੱਤਰ ਸੈਂਬਰ ਸਿੰਘ, ਖ਼ਜ਼ਾਨਚੀ ਜਗਸੀਰ ਸਿੰਘ, ਸਲਾਹਕਾਰ ਲਵਪ੍ਰੀਤ ਸਿੰਘ, ਚਰਨਜੀਤ ਸਿੰਘ, ਜਗਦੀਪ ਸਿੰਘ, ਮਨਜੀਤ ਸਿੰਘ, ਮੈਂਬਰ ਗੁਰਵਿੰਦਰ ਕੌਰ, ਸੰਦੀਪ ਕੌਰ, ਪੂਨਮ ਰਾਣੀ ਤੋਂ ਇਲਾਵਾ ਵੱਖ-ਵੱਖ ਸੇਵਾ ਕੇਂਦਰਾਂ ਦੇ ਵੱਡੀ ਗਿਣਤੀ 'ਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਨਗਰ ਕੌਂਸਲ ਦੀ ਪ੍ਰਧਾਨਗੀ ਲਈ ਸਰਗਰਮੀਆਂ ਹੋਣ ਲੱਗੀਆਂ ਸ਼ੁਰੂ ਅਗਲੀ ਖ਼ਬਰ ਪੁਲਿਸ ਵਲੋਂ ਦੇਸੀ ਪਿਸਤੌਲ ਤੇ ਇੱਕ ਜਿੰਦਾ ਕਾਰਤੂਸ ਸਮੇਤ ਦੋ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।